ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸਮਾਣਾ, 7 ਮਾਰਚ ਪੰਜਾਬ ਸਰਕਾਰ ਵੱਲੋਂ ਸਮਾਣਾ ਹਲਕੇ ਦੇ ਚਾਰ ਪਿੰਡਾਂ ਨੂੰ ਤਿੰਨ ਕਰੋੜ 20 ਲੱਖ ਰੁਪਏ ਦੇ ਵਿਕਾਸ ਕੰਮ ਕਰਵਾਉਣ ਲਈ ਗਰਾਂਟ ਮਨਜ਼ੂਰ ਕੀਤੀ ਗਈ ਹੈ। ਹਲਕਾ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਪਿੰਡ ਖੇੜੀ ਭੀਮਾ ਵਿਖੇ ਗਲੀਆਂ, ਨਾਲੀਆਂ ਦੇ...
Advertisement
ਸਮਾਣਾ, 7 ਮਾਰਚ
ਪੰਜਾਬ ਸਰਕਾਰ ਵੱਲੋਂ ਸਮਾਣਾ ਹਲਕੇ ਦੇ ਚਾਰ ਪਿੰਡਾਂ ਨੂੰ ਤਿੰਨ ਕਰੋੜ 20 ਲੱਖ ਰੁਪਏ ਦੇ ਵਿਕਾਸ ਕੰਮ ਕਰਵਾਉਣ ਲਈ ਗਰਾਂਟ ਮਨਜ਼ੂਰ ਕੀਤੀ ਗਈ ਹੈ। ਹਲਕਾ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਪਿੰਡ ਖੇੜੀ ਭੀਮਾ ਵਿਖੇ ਗਲੀਆਂ, ਨਾਲੀਆਂ ਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਈਪ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਤੇ ਪੀ.ਏ. ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪਿੰਡ ਗਾਜੇਵਾਸ ਦੇ ਛੱਪੜਾ ਦੇ ਨਵੀਨੀਕਰਨ ਲਈ 78 ਲੱਖ ਰੁਪਏ ਖਰਚ ਕੀਤੇ ਜਾਣਗੇ। ਬੰਮਣਾ ਅਤੇ ਆਲਮਪੁਰ ਲਈ ਵੀ ਕਰੀਬ 40 ਲੱਖ ਰੁਪਏ ਜਾਰੀ ਹੋਏ ਹਨ। -ਪੱਤਰ ਪ੍ਰੇਰਕ
Advertisement
Advertisement
×