ਪੱਤਰ ਪ੍ਰੇਰਕ
ਰਾਜਪੁਰਾ, 16 ਜੁਲਾਈ
ਇਥੋਂ ਦੇ ਸੀਨੀਅਰ ਸਿਟੀਜ਼ਨ ਕੌਂਸਲ ਭਵਨ ਵਿੱਚ ਕੌਂਸਲ ਦੇ ਪ੍ਰਧਾਨ ਬਲਦੇਵ ਸਿੰਘ ਖੁਰਾਣਾ, ਚਰਨਜੀਤ ਸਿੰਘ ਨਾਮਧਾਰੀ ਅਤੇ ਰਤਨ ਸ਼ਰਮਾ ਦੀ ਸਾਂਝੀ ਅਗਵਾਈ ਵਿੱਚ ਮੀਟਿੰਗ ਹੋਈ। ਇਸ ਮੌਕੇ ਹਲਕਾ ਵਿਧਾਇਕ ਨੀਨਾ ਮਿੱਤਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕੌਂਸਲ ਵੱਲੋਂ ਬਜ਼ੁਰਗਾਂ ਦੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਮੰਗ ਪੱਤਰ ਵਿਧਾਇਕਾ ਨੀਨਾ ਮਿੱਤਲ ਨੂੰ ਸੌਂਪਿਆ ਗਿਆ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਉਹ ਕੌਂਸਲ ਭਵਨ ਵਿੱਚ ਬੁਜਰਗਾਂ ਦਾ ਆਸ਼ੀਰਵਾਦ ਲੈਣ ਆਏ ਹਨ ਅਤੇ ਬਜ਼ੁਰਗਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀਮਤੀ ਮਿੱਤਲ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਮਿਲ ਕੇ ਕੰਮ ਕਰਦੇ ਰਹੇ ਹਨ। ਪ੍ਰਬੰਧਕਾਂ ਵੱਲੋਂ ਜੁਲਾਈ ਮਹੀਨੇ ਦੇ ਜਨਮ ਦਿਨ ਵਾਲੇ ਮੈਂਬਰਾਂ ਨੂੰ ਤੋਹਫੇ ਭੇਟ ਕੀਤੇ ਗਏ। ਮੀਟਿੰਗ ਵਿੱਚ ਕਰਮ ਸਿੰਘ ਹਕੀਰ, ਗਿਆਨ ਚੰਦ ਸ਼ਰਮਾ, ਇਕਬਾਲ ਸਿੰਘ ਸੱਭਰਵਾਲ, ਜੀ.ਪੀ ਸਿੰਘ, ਗੁਰਚਰਨ ਸਿੰਘ ਗਿੱਲ, ਕ੍ਰਿਸ਼ਨ ਸ਼ਰਮਾ ਅਤੇ ਹੋਰ ਮੌਜੂਦ ਸਨ।