ਵਿਧਾਇਕ ਨੇ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ
ਗੁਣਵੱਤਾ ਦਾ ਰੱਖਿਆ ਜਾਵੇਗਾ ਖ਼ਾਸ ਖ਼ਿਆਲ: ਕੋਹਲੀ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪੁਰਾਣੇ ਬੱਸ ਅੱਡੇ ਤੋਂ ਸੜਕਾਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ। -ਫੋਟੋ: ਅਕੀਦਾ
Advertisement
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਟਿਆਲਾ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਪੁਰਾਣੇ ਬੱਸ ਅੱਡੇ ਨੇੜੇ ਰਾਜਪੁਰਾ ਕਲੋਨੀ ਤੋਂ ਕਰਵਾਈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ 24 ਘੰਟੇ ਸੱਤੇ ਦਿਨ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਉਣ ਲਈ ਐੱਲ ਐਂਡ ਟੀ ਵੱਲੋਂ ਪੁੱਟੀਆਂ ਗਈਆਂ ਸੜਕਾਂ ਦੀ ਉਸਾਰੀ ਦਾ ਕੰਮ ਹੁਣ ਬਰਸਾਤਾਂ ਤੋਂ ਬਾਅਦ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਬਹੁਤ ਜਲਦੀ ਮੁਕੰਮਲ ਕਰ ਲਿਆ ਜਾਵੇਗਾ।
ਕੋਹਲੀ ਨੇ ਕਿਹਾ ਕਿ ਪਟਿਆਲਾ ਦੇ ਸਰਬਪੱਖੀ ਵਿਕਾਸ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ ਤੇ ਉਨ੍ਹਾਂ ਵੱਲੋਂ ਵਿਕਾਸ ਕਾਰਜਾਂ ਸਬੰਧੀ ਨਿੱਜੀ ਤੌਰ ’ਤੇ ਰਿਪੋਰਟ ਵੀ ਲਈ ਜਾ ਰਹੀ ਹੈ। ਇਸ ਮੌਕੇ ਐੱਸਡੀਐੱਮ ਪਟਿਆਲਾ ਹਰਜੋਤ ਕੌਰ, ਐਕਸੀਅਨ ਵਿਨੀਤ ਸਿੰਗਲਾ, ਵਾਰਡ 48 ਦੇ ਕੌਂਸਲਰ ਰਾਜੇਸ਼ ਕੁਮਾਰ (ਰਾਜੂ), ਵਾਰਡ 49 ਦੇ ਕੌਸਲਰ ਸੰਜੀਵ ਕੁਮਾਰ ਅਤੇ ਸ਼ਹਿਰ ਵਾਸੀ ਮੌਜੂਦ ਸਨ।
Advertisement
Advertisement