ਪੀਣ ਦੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਮੌਕੇ ’ਤੇ ਪੁੱਜੇ ਵਿਧਾਇਕ

ਪੀਣ ਦੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਮੌਕੇ ’ਤੇ ਪੁੱਜੇ ਵਿਧਾਇਕ

ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਡਾ. ਬਲਬੀਰ ਸਿੰਘ।

ਗੁਰਨਾਮ ਸਿੰਘ ਅਕੀਦਾ

ਪਟਿਆਲਾ, 5 ਜੁਲਾਈ

ਪਟਿਆਲਾ ਦਿਹਾਤੀ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਅਤੇ ਗਲੀਆਂ-ਨਾਲੀਆਂ ਵਿੱਚ ਗੰਦਗੀ ਦੀਆਂ ਸ਼ਿਕਾਇਤਾਂ ਮਿਲਣ ’ਤੇ ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਸਵੇਰੇ ਹੀ ਫ਼ੈਕਟਰੀ ਏਰੀਆ ਤੋਂ ਲੈ ਕੇ ਕਈ ਸਾਰੇ ਮੁਹੱਲਿਆਂ ਵਿੱਚ ਮੌਕੇ ਦੇਖਣ ਲਈ ਪੁੱਜੇ। ਇਸ ਮੌਕੇ ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦੱਸੀਆਂ, ਗੰਦਗੀ ਅਤੇ ਖੜ੍ਹਾ ਗੰਦਾ ਪਾਣੀ ਦੇਖ ਕੇ ਡਾ. ਬਲਬੀਰ ਸਿੰਘ ਨੇ ਪਿਛਲੀਆਂ ਸਰਕਾਰਾਂ ’ਤੇ ਕਈ ਇਲਜ਼ਾਮ ਲਗਾਏ।

ਡਾ. ਬਲਬੀਰ ਸਿੰਘ ਨੇ ਮੌਕੇ ’ਤੇ ਹੀ ਪੀਣ ਦੇ ਪਾਣੀ ਦੀ ਦਿੱਕਤ ਦੂਰ ਕਰਨ ਅਤੇ ਪਾਣੀ ਸਬੰਧੀ ਸ਼ਿਕਾਇਤਾਂ ਕਰਨ ਲਈ ਫ਼ੋਨ ਨੰਬਰ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ 01752215357 ਅਤੇ 01752309422 ’ਤੇ ਸੰਪਰਕ ਕਰਕੇ ਸਮੱਸਿਆ ਬਾਰੇ ਦੱਸੇ, ਉਸ ਦਾ ਤੁਰੰਤ ਨਿਬੇੜਾ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਇਸ ਵੇਲੇ ਲੋਕਾਂ ਤੋਂ ਸਹਿਯੋਗ ਮੰਗਿਆ। ਪਾਰਟੀ ਦੇ ਸੀਨੀਅਰ ਆਗੂ ਮੇਜਰ ਮਲਹੋਤਰਾ ਨੇ ਕਿਹਾ ਕਿ ਵਿਧਾਇਕ ਦੀ ਅਗਵਾਈ ਵਿੱਚ ਉਨ੍ਹਾਂ ਰੱਜਦੇ ਪੁੱਜਦੇ ਸਾਰੇ ਲੋਕਾਂ ਦੇ ਜਾਅਲੀ ਬਣੇ ਕਾਰਡ ਰੱਦ ਹੋਣਗੇ ਜਿਨ੍ਹਾਂ ਨੇ ਰਸੂਖ਼ ਵਰਤ ਕੇ ਸਰਕਾਰੀ ਕਣਕ ਲੈਣ ਲਈ ਬਣਾਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All