DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ ਅਤੇ ਬਰਨਾਲਾ ਰੈਲੀਆਂ ਲਈ ਲਾਮਬੰਦੀ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 10 ਮਾਰਚ ਨੂੰ ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ ਰੱਖੀ ਮਹਾਰੈਲੀ ਦੀ ਤਿਆਰੀ ਸਬੰਧੀ ਵਿਚਾਰਾਂ ਹੋਈਆਂ। ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ...

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਬੀ ਕੇ ਯੂ ਰਾਜੇਵਾਲ ਦੀ ਮੀਟਿੰਗ ਵਿੱਚ ਸ਼ਾਮਲ ਕਿਸਾਨ। -ਫੋਟੋ: ਲਾਲੀ
Advertisement

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 10 ਮਾਰਚ ਨੂੰ ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ ਰੱਖੀ ਮਹਾਰੈਲੀ ਦੀ ਤਿਆਰੀ ਸਬੰਧੀ ਵਿਚਾਰਾਂ ਹੋਈਆਂ। ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਦੱਸਿਆ ਕਿ ਭਾਰਤ ਤੇ ਅਮਰੀਕਾ ਵਿਚਕਾਰ ਹੋਏ ਵਪਾਰ ਸਮਝੌਤੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ 10 ਮਾਰਚ ਨੂੰ ਬਰਨਾਲਾ ਦੀ ਅਨਾਜ ਮੰਡੀ ਵਿਚ ਵਿਸ਼ਾਲ ਮਹਾਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ ਐੱਸ ਕੇ ਐੱਮ ਵਿਚ ਸ਼ਾਮਲ ਸਾਰੀਆਂ ਕਿਸਾਨ ਜਥੇਬੰਦੀਆਂ ਸਣੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਧ ਤੋਂ ਵੱਧ ਸ਼ਮੂਲੀਅਤ ਕਰੇਗੀ। ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਬੁੱਧੀਜੀਵੀ ਸਖਸ਼ੀਅਤਾਂ ਸਣੇ ਭਾਰਤ ਤੇ ਅਮਰੀਕਾ ਸਮਝੌਤਾ ਅਤੇ ਪ੍ਰਦੂਸ਼ਿਤ ਹੋ ਰਹੇ ਪਾਣੀਆਂ ਸਬੰਧੀ 17 ਮਾਰਚ ਨੂੰ ਕਿਸਾਨ ਭਵਨ ਚੰਡੀਗੜ੍ਹ ਵਿੱਚ ਕਾਨਫਰੰਸ ਕੀਤੀ ਜਾਵੇਗੀ।

ਅਮਰਗੜ੍ਹ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਮਰਗੜ੍ਹ ਦੀ ਮੀਟਿੰਗ ਬਲਾਕ ਜਰਨਲ ਸਕੱਤਰ ਹਰਿੰਦਰ ਸਿੰਘ ਚੌਂਦਾ ਦੀ ਅਗਵਾਈ ਹੇਠ ਮੀਟਿੰਗ ਹੋਈ। ਇਹ ਮੀਟਿੰਗ ਬਾਬਾ ਗਿਆਨ ਦਾਸ ਦੇ ਅਸਥਾਨ ’ਤੇ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ, ਜ਼ਿਲ੍ਹਾ ਆਗੂ ਸਰਬਜੀਤ ਸਿੰਘ ਭੁਰਥਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਮੌਕੇ 6 ਮਾਰਚ ਦੀ ਬਠਿੰਡਾ ਰੈਲੀ ਲਈ ਡਿਊਟੀਆਂ ਲਗਾਈਆਂ ਗਈਆਂ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿੱਚ 10 ਮਾਰਚ ਤੋਂ 13 ਅਪਰੈਲ (ਜੱਲ੍ਹਿਆਂਵਾਲਾ ਬਾਗ ਦਿਵਸ) ਤੱਕ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਸ਼ੁਰੂਆਤ ਬਰਨਾਲਾ ਤੋਂ ਕੀਤੀ ਜਾ ਰਹੀ ਹੈ।

Advertisement

ਧੂਰੀ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਨੇ ਸੰਯੁਕਤ ਮੋਰਚੇ ਦੇ ਸੱਦੇ ’ਤੇ ਭਾਰਤ ਤੇ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ, ਹੱਕੀ ਮੰਗਾਂ ਲਈ ਉੱਠੀ ਆਵਾਜ਼ ਨੂੰ ਸਰਕਾਰੀ ਤੰਤਰ ਨਾਲ ਕੁਚਲਣ ਅਤੇ ਕਿਸਾਨਾਂ ਦੀਆਂ ਹੋਰ ਭਖ਼ਦੀਆਂ ਮੰਗਾਂ ਨੂੰ ਲੈ ਕੇ 6 ਮਾਰਚ ਦੀ ਬਠਿੰਡਾ ਜਬਰ ਵਿਰੋਧੀ ਰੈਲੀ ਅਤੇ 10 ਮਾਰਚ ਨੂੰ ਬਰਨਾਲਾ ਦੀ ਦਾਣਾ ਮੰਡੀ ਵਿੱਚ ਹੋ ਰਹੀ ਵਿਸ਼ਾਲ ਮਹਾਪੰਚਾਇਤ ਦੀਆਂ ਤਿਆਰੀਆਂ ਲਈ ਪਿੰਡ ਰਾਜੋਮਾਜਰਾ ਅਤੇ ਜਹਾਂਗੀਰ ਵਿੱਚ ਮੀਟਿੰਗਾਂ ਕੀਤੀਆਂ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ ਮੀਟਿੰਗਾਂ ਸੰਬੋਧਨ ਕਰਦਿਆਂ ਕਿਹਾ ਕਿ ਹੋਰ ਮੰਗਾਂ ਵਿੱਚ ਬਿਜਲੀ ਸੋਧ ਬਿੱਲ, ਬੀਜ ਬਿੱਲ ਰੱਦ ਕਰਨ, ਕਿਸਾਨਾਂ ਦੀ ਕਰਜ਼ਾ ਮੁਕਤੀ ਆਦਿ ਮੰਗਾਂ ਖਾਸ ਤੌਰ ’ਤੇ ਸ਼ੁਮਾਰ ਹਨ।

Advertisement

Advertisement
×