ਪੱਤਰ ਪ੍ਰੇਰਕ
ਘਨੌਰ, 25 ਸਤੰਬਰ
ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਇਕਾਈ ਘਨੌਰ ਵੱਲੋਂ ਬਲਜਿੰਦਰ ਸਿੰਘ, ਗੁਰਜੰਟ ਸਿੰਘ, ਜਗਦੀਪ ਸਿੰਘ ਤੇ ਰੁਪਿੰਦਰ ਸਿੰਘ ਦੀ ਅਗਵਾਈ ਵਿੱਚ ਲਾਮਬੰਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਯੂਨੀਅਨ ਦੁਆਰਾ ਆਪਣੀ ਹੱਕੀ ਮੰਗਾਂ ਨੂੰ ਲੈ ਕੇ 29, 30 ਸਤੰਬਰ ਨੂੰ ਜਲ ਸਰੋਤ ਵਿਭਾਗ ਦੇ ਐਕਸ਼ੀਅਨ ਦਫਤਰ ਮੂਹਰੇ ਦਿੱਤੇ ਜਾਣ ਵਾਲੇ ਰੋਸ ਧਰਨੇ ਸੰਬਧੀ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਯੂਨੀਅਨ ਆਗੂਆਂ ਅਮਰਜੀਤ ਸਿੰਘ, ਤੇਜਾ ਸਿੰਘ ਸਮੇਤ ਹੋਰਨਾਂ ਨੇ ਆਖਿਆ ਕਿ ਸਰਕਾਰ ਵੱਲੋਂ ਵਿਭਾਗ ਦੇ ਇਨਲਸਿਟਮੈਂਟ/ ਆਊਟਸੋਰਸ ਕਾਮਿਆਂ ਦੀ ਤਨਖਾਹਾਂ ਵਿੱਚ ਇੱਕਸਾਰਤਾ ਲਿਆਉਣ ਦੇ ਨਾਅ ਹੇਠ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਅਨੁਸਾਰ 10-15 ਸਾਲਾਂ ਤੋਂ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਦੇ ਤਰਜਬੇ ਨੂੰ ਖਤਮ ਕੀਤਾ ਜਾ ਰਿਹਾ ਹੈ।ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਕਮੇਟੀ ਰਿਪੋਰਟ ਨੂੰ ਰੱਦ ਕੀਤਾ ਜਾਵੇ। ਸਾਰੇ ਆਊਟਸੋਰਸ ਕਾਮੇ ਬਿਨ੍ਹਾਂ ਸ਼ਰਤ ਪੱਕੇ ਕੀਤੇ ਜਾਣ।