ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਦੀ ਨੇ ਪੰਜਾਬ ਦਾ ਮਜ਼ਾਕ ਉਡਾਇਆ: ਕੋਹਲੀ

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਹੁਤ ਆਸ ਸੀ ਪਰ ਜੋ ਐਲਾਨ ਪ੍ਰਧਾਨ ਮੰਤਰੀ ਨੇ ਕੀਤਾ ਹੈ, ਉਸ ਪੈਕੇਜ ਤੋਂ ਸਪੱਸ਼ਟ ਹੈ ਕਿ ਇਹ ਪੰਜਾਬੀਆਂ ਦਾ ਮਜ਼ਾਕ ਉਡਾਇਆ ਗਿਆ ਹੈ।...
Advertisement

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਹੁਤ ਆਸ ਸੀ ਪਰ ਜੋ ਐਲਾਨ ਪ੍ਰਧਾਨ ਮੰਤਰੀ ਨੇ ਕੀਤਾ ਹੈ, ਉਸ ਪੈਕੇਜ ਤੋਂ ਸਪੱਸ਼ਟ ਹੈ ਕਿ ਇਹ ਪੰਜਾਬੀਆਂ ਦਾ ਮਜ਼ਾਕ ਉਡਾਇਆ ਗਿਆ ਹੈ। ਅਜੀਤਪਾਲ ਕੋਹਲੀ ਨੇ ਆਖਿਆ ਕਿ ਸਮੁੱਚੀ ਪੰਜਾਬ ਸਰਕਾਰ, ਸਾਰਾ ਪੰਜਾਬ ਪ੍ਰਧਾਨ ਮੰਤਰੀ ਨੂੰ ਇਕੱਲੇ ਹੜ੍ਹ ਪੀੜਤਾਂ ਲਈ 20 ਹਜ਼ਾਰ ਕਰੋੜ ਦਾ ਪੈਕੇਜ ਮੰਗ ਰਿਹਾ ਸੀ ਪਰ ਐਲਾਨ ਸਿਰਫ਼ 1600 ਕਰੋੜ ਦਾ ਹੋਇਆ ਹੈ, ਜਦੋਂ ਕਿ ਇਹ ਵੀ ਸਪਸ਼ਟ ਹੈ ਕਿ ਪੰਜਾਬ ਦਾ ਨੁਕਸਾਨ ਬਹੁਤ ਵੱਡਾ ਹੋਇਆ ਹੈ, ਜਿਹੜਾ 20 ਹਜ਼ਾਰ ਕਰੋੜ ਵਿਚ ਵੀ ਪੂਰਾ ਨਹੀਂ ਹੋਵੇਗਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਸ ਮੌਕੇ ਪ੍ਰਨੀਤ ਕੌਰ ਤੇ ਬੀਬਾ ਜੈ ਇੰਦਰ ਕੌਰ ’ਤੇ ਤਨਜ਼ ਕਸਦਿਆਂ ਆਖਿਆ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਇਨ੍ਹਾਂ ਦੀਆਂ ਆਪਣੀਆਂ ਸਰਕਾਰਾਂ ਰਹੀਆਂ ਅਤੇ 25 ਸਾਲ ਇਨ੍ਹਾਂ ਨੇ ਸੂਬੇ ਅਤੇ ਦਿੱਲੀ ਦੀ ਰਾਜ ਸੱਤਾ ਦਾ ਆਨੰਦ ਮਾਣਿਆ, ਉਸ ਵੇਲੇ ਇਨ੍ਹਾਂ ਪੰਜ ਸਾਲ ਘੱਗਰ ਦਾ ਕੁੱਝ ਵੀ ਨਹੀਂ ਕੀਤਾ। ਹੁਣ ਇਹ ਕਹਿ ਰਹੇ ਹਨ ਕਿ ਉਹ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਕਿ ਘੱਗਰ ਨੂੰ ਪੱਕਾ ਕਰੋ ਤਾਂ ਜੋ ਕਿਸਾਨਾਂ ਦਾ ਨੁਕਸਾਨ ਨਾ ਹੋਵੇ। ਇਹ ਸਿਰਫ਼ ਡਰਾਮਾ ਹੈ। ਇਸੇ ਤਰ੍ਹਾਂ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਪ੍ਰਦੀਪ ਜੋਸਨ ਨੇ ਸਾਂਝੇ ਤੌਰ ’ਤੇ ਨਰਿੰਦਰ ਮੋਦੀ ਵੱਲੋਂ ਕੀਤੇ ਐਲਾਨ ਨੂੰ ਹੜ੍ਹ ਪੀੜਤਾਂ ਨਾਲ ਕੀਤਾ ਕੋਝਾ ਮਜ਼ਾਕ ਆਖਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਐਲਾਨ ਸਿਰਫ਼ ਲੋਕਾਂ ਨੂੰ ਭਰਮਾਉਣ ਵਾਲਾ ਹੈ।

ਮਜ਼ਦੂਰ ਵਰਗ ਨੂੰ ਨਜ਼ਰਅੰਦਾਜ ਕੀਤਾ: ਛੜਬੜ

Advertisement

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਪੰਜਾਬ ’ਚ ਆਏ ਹੜ੍ਹਾਂ ਸਬੰਧੀ ਹੜ੍ਹ ਪੀੜਤਾਂ ਲਈ ਸਰਕਾਰ ਵੱਲੋਂ ਕੀਤੇ ਐਲਾਨ ਦੌਰਾਨ ਮਜ਼ਦੂਰ ਵਰਗ ਨੂੰ ਨਜ਼ਰ ਅੰਦਾਜ਼ ਕਰਨ ਦੀ ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਰੇਤ ਨੀਤੀ, 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, 6 ਮਹੀਨੇ ਤੱਕ ਲੋਨ ਦੀਆਂ ਕਿਸ਼ਤਾਂ ਲਈ ਰਾਹਤ ਦੇਣਾ ਆਦਿ ਐਲਾਨ ਕੀਤੇ ਗਏ ਹਨ ਪਰ ਇਨ੍ਹਾਂ ਐਲਾਨਾਂ ਦੌਰਾਨ ਮਜ਼ਦੂਰ ਵਰਗ ਦਾ ਕੋਈ ਧਿਆਨ ਨਹੀਂ ਰੱਖਿਆ ਗਿਆ, ਖੇਤ ਮਜ਼ਦੂਰ ਨੂੰ ਬਿਲਕੁਲ ਅਣਗੌਲ਼ਿਆ ਕੀਤਾ ਗਿਆ ਹੈ।ਇਸੇ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਮਜ਼ਦੂਰ ਅਤੇ ਗ਼ਰੀਬ ਵਰਗ ਲਈ ਕੋਈ ਰਾਹਤ ਨਹੀਂ ਦਿੱਤੀ ਗਈ, ਜਿਸ ਨਾਲ ਮਜ਼ਦੂਰ ਵਰਗ ਅਤੇ ਐੱਸ.ਸੀ. ਭਾਈਚਾਰੇ ਦੇ ਲੋਕਾਂ ਵਿਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ।

Advertisement
Show comments