ਖੇਤਰੀ ਪ੍ਰਤੀਨਿਧ
ਪਟਿਆਲਾ, 3 ਫਰਵਰੀ
ਹਲਕਾ ਪਟਿਆਲਾ ਦਿਹਾਤੀ ਤੋਂ ਕਾਂਗਰਸੀ ਉਮੀਦਵਾਰ ਮੋਹਿਤ ਮੋਹਿੰਦਰਾ ਨੇ ਪਿੰਡ ਲੁਬਾਣਾ ਕਰਮੂ ’ਚ ਐੱਮਡੀ ਚਰਨ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਮੀਟਿੰਗ ਦੌਰਾਨ ਆਮ ਲੋਕਾਂ ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਵਪਾਰੀਆਂ ਤੇ ਲੋਕਾਂ ਨੇ ਮੋਹਿਤ ਮੋਹਿੰਦਰਾ ਨਾਲ ਡਟਣ ਦਾ ਐਲਾਨ ਕੀਤਾ। ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਹਰਿੰਦਰ ਸਿੰਘ ਲੁਬਾਣਾ ਕਰਮੂ, ਚੇਅਰਮੈਨ ਸੁਖਪਾਲ ਸਿੰਘ, ਹਰਬੀਰ ਢੀਂਡਸਾ ਆਦਿ ਹਾਜ਼ਰ ਸਨ।