DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Moonak: Cabinet Minister Goyal ਨੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ

ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ; ਮਰੀਜ਼ਾਂ ਨੇ ਸਹੂਲਤਾਂ ’ਤੇ ਤਸੱਲੀ ਪ੍ਰਗਟਾੲੀ

  • fb
  • twitter
  • whatsapp
  • whatsapp
featured-img featured-img
ਹਸਪਤਾਲ ਵਿੱਚ ਮਰੀਜ਼ਾਂ ਦਾ ਹਾਲ-ਚਾਲ ਪੁੱਛਦੇ ਹੋਏ ਮੰਤਰੀ ਬਰਿੰਦਰ ਕੁਮਾਰ ਗੋਇਲ।
Advertisement

ਪਿਛਲੇ ਦਿਨੀਂ ਮੂਨਕ ਵਿੱਚ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਸਿਵਲ ਸਰਜਨ ਸੰਗਰੂਰ, ਐੱਸ ਡੀ ਐੱਮ ਅਤੇ ਹੋਰ ਅਧਿਕਾਰੀਆਂ ਨਾਲ ਹਸਪਤਾਲ ਵਿੱਚ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਕੁਝ ਮਰੀਜ਼ਾਂ ਨੂੰ ਸੰਗਰੂਰ ਰੈਫਰ ਵੀ ਕੀਤਾ ਗਿਆ। ਮੰਤਰੀ ਨੇ ਕਿਹਾ ਕਿ ਵਿਆਹ ਵਿੱਚ ਖਾਣਾ ਖਾਣ ਤੋਂ ਬਾਅਦ 72 ਦੇ ਕਰੀਬ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੌਹਰੀਆਂ, ਸੰਗਰੂਰ, ਭਵਾਨੀਗੜ੍ਹ ਅਤੇ ਲਹਿਰਾਗਾਗਾ ਤੋਂ ਡਾਕਟਰਾਂ ਦੀਆਂ ਟੀਮਾਂ ਮਰੀਜ਼ਾਂ ਦਾ ਇਲਾਜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਜਾਂ ਢਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਸਾਰੇ ਮਰੀਜ਼ਾਂ ਨੇ ਹਸਪਤਾਲ ਵਿੱਚ ਮਿਲ ਰਹੀਆਂ ਮੈਡੀਕਲ ਸਹੂਲਤਾਂ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਸ੍ਰੀ ਗੋਇਲ ਨੇ ਕਿਹਾ ਕਿ ਮਿਲਾਵਟਖੋਰੀ ਵਿਰੁੱਧ ਕੇਂਦਰ ਸਰਕਾਰ ਨੂੰ ਸਮੁੱਚੇ ਦੇਸ਼ ਵਿੱਚ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਇਸ ਸਬੰਧੀ ਯੋਗ ਕਾਰਵਾਈ ਕਰੇਗੀ। ਉਨ੍ਹਾਂ ਅਧਿਕਾਰੀਆਂ ਨੂੰ ਮਰੀਜ਼ਾਂ ਦੀ ਦੇਖਭਾਲ ਲਈ 24 ਘੰਟੇ ਸੇਵਾਵਾਂ ਦੇਣ ਦੀ ਹਦਾਇਤ ਵੀ ਦਿੱਤੀ।

Advertisement
Advertisement
×