DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Motorcycle Accident: ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਇੱਥੇ ਅੱਜ ਬਾਅਦ ਦੁਪਹਿਰ ਚੱਠੇ ਨੰਨਹੇੜਾ-ਛਾਹੜ ਸੜਕ ’ਤੇ ਹੋਏ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ ਜਦੋਂਕਿ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ। ਮ੍ਰਿਤਕ ਦੇ ਪੁੱਤਰ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਭੋਲਾ ਦਾਸ ਪਿੰਡ ਦੇ ਵਿਅਕਤੀ...

  • fb
  • twitter
  • whatsapp
  • whatsapp
featured-img featured-img
ਭੋਲਾ ਦਾਸ
Advertisement

ਇੱਥੇ ਅੱਜ ਬਾਅਦ ਦੁਪਹਿਰ ਚੱਠੇ ਨੰਨਹੇੜਾ-ਛਾਹੜ ਸੜਕ ’ਤੇ ਹੋਏ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ ਜਦੋਂਕਿ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ। ਮ੍ਰਿਤਕ ਦੇ ਪੁੱਤਰ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਭੋਲਾ ਦਾਸ ਪਿੰਡ ਦੇ ਵਿਅਕਤੀ ਨਾਲ ਮੋਟਰਸਾਈਕਲ ’ਤੇ ਦਵਾਈ ਲੈਣ ਜਾ ਰਹੇ ਸਨ। ਪਿੰਡ ਛਾਹੜ ਦੇ ਸ਼ੈਲਰ ਨੇੜੇ ਅੱਗਿਉਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਏ। ਭੋਲਾ ਦਾਸ ਨੂੰ ਸਿਵਲ ਹਸਪਤਾਲ ਸੁਨਾਮ ਭੇਜ ਦਿੱਤਾ ਗਿਆ। ਜਿੱਥੇ ਭੋਲਾ ਦਾਸ (75) ਪੁੱਤਰ ਮੰਗਲ ਦਾਸ ਵਾਸੀ ਪਿੰਡ ਛਾਹੜ ਦੀ ਪਹੁੰਚਦਿਆਂ ਹੀ ਮੌਤ ਹੋ ਗਈ ਜਦੋਂ ਕਿ ਜ਼ਖ਼ਮੀ ਪਾਲਾ ਸਿੰਘ ਨੂੰ ਡੀ ਐੱਮ ਸੀ ਲੁਧਿਆਣਾ ਭੇਜ ਦਿੱਤਾ ਗਿਆ। ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਖੁਸ਼ਿਵੰਦਰ ਸਿੰਘ ਨੇ ਦੱਸਿਆ ਕਿ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
×