ਖੁਸ਼ਹਾਲੀ ਦੇ ਰਾਖਿਆਂ ਵੱਲੋਂ ਮੋਟਰਸਾਈਕਲ ਰੈਲੀ

ਖੁਸ਼ਹਾਲੀ ਦੇ ਰਾਖਿਆਂ ਵੱਲੋਂ ਮੋਟਰਸਾਈਕਲ ਰੈਲੀ

ਸਨੌਰ ਖੇਤਰ ’ਚ ਕਰੋਨਾਵਾਇਰਸ ਸਬੰਧੀ ਜਾਗਰੂਕਤਾ ਰੈਲੀ ਕੱਢਦੇ ਹੋਏ ਖੁਸ਼ਹਾਲੀ ਦੇ ਰਾਖੇ। ਖੁਸ਼ਹਾਲੀ ਦੇ ਰਾਖਿਆਂ ਵੱਲੋਂ ਮੋਟਰਸਾਈਕਲ ਰੈਲੀ ਸਰਬਜੀਤ ਸਿੰਘ ਭੰਗੂ ਸਨੌਰ (ਪਟਿਆਲਾ), 2 ਜੁਲਾਈ ਕਰੋਨਾਵਾਇਰਸ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਆਰੰਭੀ ਗਈ ‘ਮਿਸ਼ਨ ਫ਼ਤਹਿ’ ਮੁਹਿੰਮ ਤਹਿਤ ਜੀਓਜੀ ਦੇ ਜ਼ਿਲ੍ਹਾ ਪਟਿਆਲਾ ਦੇ ਮੁਖੀ ਬ੍ਰਿਗੇਡੀਅਰ ਡੀ.ਐੱਸ. ਗਰੇਵਾਲ ਦੀ ਨਿਗਰਾਨੀ ਤੇ ਤਹਿਸੀਲ ਪਟਿਆਲਾ ਦੇ ਮੁਖੀ ਕਰਨਲ ਬਲਦੇਵ ਸਿੰਘ ਦੀ ਅਗਵਾਈ ਹੇਠ ਅੱਜ ਕਸਬਾ ਸਨੌਰ ਸਮੇਤ ਇਸ ਦੇ ਆਲੇ- ਦੁਆਲੇ ਦੇ ਕਈ ਪਿੰਡਾਂ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਦੌਰਾਨ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਣ ਲਈ ਸਰਕਾਰ ਅਤ

ਸਰਬਜੀਤ ਸਿੰਘ ਭੰਗੂ
ਸਨੌਰ (ਪਟਿਆਲਾ), 2 ਜੁਲਾਈ

ਕਰੋਨਾਵਾਇਰਸ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਆਰੰਭੀ ਗਈ ‘ਮਿਸ਼ਨ ਫ਼ਤਹਿ’ ਮੁਹਿੰਮ ਤਹਿਤ ਜੀਓਜੀ ਦੇ ਜ਼ਿਲ੍ਹਾ ਪਟਿਆਲਾ ਦੇ ਮੁਖੀ ਬ੍ਰਿਗੇਡੀਅਰ ਡੀ.ਐੱਸ. ਗਰੇਵਾਲ ਦੀ ਨਿਗਰਾਨੀ ਤੇ ਤਹਿਸੀਲ ਪਟਿਆਲਾ ਦੇ ਮੁਖੀ ਕਰਨਲ ਬਲਦੇਵ ਸਿੰਘ ਦੀ ਅਗਵਾਈ ਹੇਠ ਅੱਜ ਕਸਬਾ ਸਨੌਰ ਸਮੇਤ ਇਸ ਦੇ ਆਲੇ- ਦੁਆਲੇ ਦੇ ਕਈ ਪਿੰਡਾਂ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਦੌਰਾਨ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋੋਂ ਨਿਰਧਾਰਤ ਕੀਤੀਆਂ ਗਈਆਂ ਸਾਵਧਾਨੀਆਂ ਤੇ ਨਿਯਮਾਂ ਆਦਿ ਦੀ ਹੂਬਹੂ ਪਾਲਣਾ ਕਰਨ ਲਈ ਪ੍ਰੇਰਿਆ ਗਿਆ।

ਜੀਓਜੀ (ਗਾਰਡੀਅਨਜ਼ ਆਫ਼ ਗਵਰਨੈੈਂਸ-ਖੁਸ਼ਹਾਲੀ ਦੇ ਰਾਖੇ) ਸਾਬਕਾ ਸੈਨਿਕਾਂ ਨੇ ਇਸ ਮੋਟਰਸਾਈਕਲ ਰੈਲੀ ਦੌਰਾਨ ਹੱਥਾਂ ਵਿੱਚ ਕਰੋਨਾਵਾਇਰਸ ਸਬੰਧੀ ਜਾਗਰੂਕਤਾ ਫੈਲਾਉਂਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ’ਤੇ ਛੇ ਫੁੱਟ ਦੀ ਦੂਰੀ ਅਤੇ ਮਾਸਕ ਪਹਿਨਣਾ ਜ਼ਰੂਰੀ ਆਦਿ ਨਾਅਰੇ ਲਿਖੇ ਹੋਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਭਾਵੇਂ ਕਿ ਸਰਕਾਰ ਦੇ ਵੱਖ ਵੱਖ ਵਿਭਾਗਾਂ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਕਰੋਨਾਵਾਇਰਸ ਖ਼ਿਲਾਫ਼ ਜੰਗ ’ਚ ਵੱਖ-ਵੱਖ ਪੱਧਰ ’ਤੇ ਸਰਗਰਮ ਹਨ ਪਰ ਇਸ ਮਹਾਮਾਰੀ ’ਤੇ ਜਿੱਤ ਹਾਸਲ ਕਰਨ ਲਈ ਮਿਸ਼ਨ ਫ਼ਤਹਿ ਦੀ ਸਫਲਤਾ ਲਈ ਲੋਕਾਂ ਦਾ ਸਹਿਯੋਗ ਹੋਰ ਵੀ ਅਹਿਮ ਹੈ। ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਦੱਸੀਆਂ ਗਈਆਂ ਸਾਵਧਾਨੀਆਂ ਤੇ ਨਿਯਮਾਂ ਦਾ ਪਾਲਣਾ ਜ਼ਰੂਰ ਕਰਨ। ਇਸ ਮੌਕੇ ਸੁਪਰਵਾਈਜ਼ਰ ਸੂਬੇਦਾਰ ਮੇਜਰ ਭਜਨ ਪ੍ਰਕਾਸ਼ ਸਿੰਘ, ਸੂਬੇਦਾਰ ਹਾਕਮ ਸਿੰਘ, ਕੈਪਟਨ ਸਤਨਾਮ ਸਿੰਘ, ਕੈਪਟਨ ਬਲਕਾਰ ਸਿੰਘ, ਕੈਪਟਨ ਹਰਭਜਨ ਸਿੰਘ, ਕੈਪਟਨ ਬਲਵਿੰਦਰ ਸਿੰਘ, ਸੂਬੇਦਾਰ ਸੁੱਚਾ ਸਿੰਘ, ਸੂਬੇਦਾਰ ਜਰਨੈਲ ਸਿੰਘ, ਹੌਲਦਾਰ ਵਿਕਰਮਜੀਤ ਸਿੰਘ ਸਮੇਤ ਸਰਪੰਚ ਹਰਵਿੰਦਰ ਸਿੰਘ ਫ਼ਤਹਿਪੁਰ ਰਾਜਪੂਤਾਂ, ਰੇਸ਼ਮ ਸਿੰਘ ਗਰੇਵਾਲ, ਭੁਪਿੰਦਰ ਸਿੰਘ, ਮੈਂਬਰ ਇੰਦਰਜੀਤ ਸਿੰਘ ਤੇ ਸੁਰਿੰਦਰ ਕੁਮਾਰ ਆਦਿ ਨੇ ਵੀ ਇਸ ਰੈਲੀ ਵਿੱਚ ਸ਼ਿਰਕਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All