DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MoU For Athletes: ਸਪੋਰਟਸ ’ਵਰਸਿਟੀ ਵੱਲੋਂ ਸਮਝੌਤਾ ਸਹੀਬੰਦ

ਦਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਦਿੱਲੀ ਫਾਰਮਾਸਿਊਟੀਕਲ ਸਾਇੰਸਜ਼ ਐਂਡ ਰਿਸਰਚ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਇਸ ਐੱਮ ਓ ਯੂ ਵਿੱਚ ਨੈਸ਼ਨਲ ਇੰਸਟੀਚਿਊਟ ਆਫ਼ ਇਮਿਊਨੋਲੋਜੀ , ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰ ਸਾਇੰਸਿਜ਼ ਅਤੇ ਸਪੋਰਟਸ ਯੂਨੀਵਰਸਿਟੀ ਆਫ਼...

  • fb
  • twitter
  • whatsapp
  • whatsapp
featured-img featured-img
ਸਮਝੌਤੇ ਸਬੰਧੀ ਕਾਗਜ਼ ਦਿਖਾਉਂਦੇ ਹੋਏ ਦੋਵੇਂ ਸੰਸਥਾਵਾਂ ਦੇ ਮੁਖੀ। -ਫੋਟੋ: ਅਕੀਦਾ
Advertisement

ਦਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਦਿੱਲੀ ਫਾਰਮਾਸਿਊਟੀਕਲ ਸਾਇੰਸਜ਼ ਐਂਡ ਰਿਸਰਚ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਇਸ ਐੱਮ ਓ ਯੂ ਵਿੱਚ ਨੈਸ਼ਨਲ ਇੰਸਟੀਚਿਊਟ ਆਫ਼ ਇਮਿਊਨੋਲੋਜੀ , ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰ ਸਾਇੰਸਿਜ਼ ਅਤੇ ਸਪੋਰਟਸ ਯੂਨੀਵਰਸਿਟੀ ਆਫ਼ ਹਰਿਆਣਾ ਵਰਗੀਆਂ ਸੰਸਥਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਮਝੌਤੇ ਅਧੀਨ ਖਿਡਾਰੀਆਂ ਲਈ ਵਿਸ਼ੇਸ਼ ਪੌਸ਼ਟਿਕ ਆਹਾਰ, ਵਾਤਾਵਰਨ, ਖਿਡਾਰੀਆਂ ਨੂੰ ਚੰਗੇ ਪ੍ਰਦਰਸ਼ਨ ਕਰਨ ਦੇ ਯੋਗ ਬਣਾਈ ਰੱਖਣ ਵਿੱਚ ਲਾਭਕਾਰੀ ਤੱਥਾਂ ਪ੍ਰਤੀ ਖੋਜ ਨੂੰ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨਵੰਬਰ ਵਿੱਚ ਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾ ਰਹੀ ਹੈ। ਸਮਝੌਤੇ ਤਹਿਤ ਖਿਡਾਰੀਆਂ ਲਈ ਨਵੀਆਂ ਤਕਨੀਕਾਂ, ਉੱਚ-ਪੱਧਰ ਦੇ ਖੇਡ ਅਭਿਆਸਾਂ, ਚੰਗੀ ਪੌਸ਼ਟਿਕ ਖ਼ੁਰਾਕ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

Advertisement
Advertisement
×