ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਨਾਲ ਹੋਣਗੀਆਂ: ਬਰਸਟ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਇੱਥੇ ਕਿਹਾ ਕਿ ਪੂਰੇ ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਮੁਕੰਮਲ ਤੌਰ ‘ਤੇ ਅਮਨ-ਸ਼ਾਂਤੀ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਅਤੇ ਭਾਜਪਾ ਸਰਕਾਰਾਂ ਨਗਰ ਕੌਂਸਲ ਚੋਣਾਂ ਵਿੱਚ ਆਪਣੀ ਸਿਆਸੀ...
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਇੱਥੇ ਕਿਹਾ ਕਿ ਪੂਰੇ ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਮੁਕੰਮਲ ਤੌਰ ‘ਤੇ ਅਮਨ-ਸ਼ਾਂਤੀ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਅਤੇ ਭਾਜਪਾ ਸਰਕਾਰਾਂ ਨਗਰ ਕੌਂਸਲ ਚੋਣਾਂ ਵਿੱਚ ਆਪਣੀ ਸਿਆਸੀ ਸ਼ਕਤੀ ਦੀ ਦੁਰਵਰਤੋਂ ਕਰਕੇ ਧੱਕੇਸ਼ਾਹੀ ਨਾਲ ਚੋਣਾਂ ਜਿੱਤਦੀਆਂ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਜਿੱਥੇ ਨਵੀਆਂ ਸੜਕਾਂ ਦੀ ਲੋੜ ਹੈ, ਉੱਥੇ ਨਵੀਆਂ ਸੜਕਾਂ ਵੀ ਬਣਾਈਆਂ ਜਾ ਰਹੀਆਂ ਹਨ। ਪਿੰਡਾਂ ਦੀਆਂ ਜੋ ਸੜਕਾਂ 12 ਫੁੱਟ ਚੌੜੀਆਂ ਹਨ, ਉਨ੍ਹਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ।
ਬਰਸਟ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਆਧੁਨਿਕ ਸਹੂਲਤ ਦੇਣ ਲਈ ਪੰਜਾਬ ਦੀਆਂ ਅਨਾਜ ਮੰਡੀਆਂ ਨੂੰ ਸੋਲਰ ਸਿਸਟਮ ਨਾਲ ਜੋੜ ਰਹੀ ਹੈ। ਜਿਨ੍ਹਾਂ ਮੰਡੀਆਂ ਦੇ ਫੜ੍ਹ ਕੱਚੇ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾ। ਰਿਹਾ ਹੈ ਅਤੇ ਜਿਨ੍ਹਾਂ ਮੰਡੀਆਂ ਦੇ ਫੜ੍ਹ ਛੋਟੇ ਹਨ, ਉੱਥੇ ਵੱਡੇ ਫੜ੍ਹਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਜੇ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਸਮਾਣਾ ਤੋਂ ਉਮੀਦਵਾਰ ਬਣਾਇਆ ਤਾਂ ਉਹ ਹਰ ਹਾਲ ਵਿੱਚ ਸਮਾਣਾ ਤੋਂ ਹੀ ਚੋਣ ਲੜਨਗੇ। ਇਸ ਮੌਕੇ ਬਹਾਵਲਪੁਰ ਮਹਾਸੰਘ ਦੇ ਸਰਪ੍ਰਸਤ ਲਾਲਾ ਭਵਾਨੀਰਾਮ ਤੇ ਹੋਰ ਵੀ ਹਾਜ਼ਰ ਸਨ।

