DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Municipal Council Elections: ਉਮੀਦਵਾਰਾਂ ਤੋਂ ਬਿਨਾਂ ਪੋਲਿੰਗ ਬੂਥਾਂ ’ਤੇ ਭਲਵਾਨੀ ਗੇੜਿਆਂ ਨੇ ਸਿਆਸਤ ਭਖਾਈ

ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਡੀ ਟੀ ਓ ਦਾ ਲੋਕਾਂ ਨੇ ਸਵਾਗਤ ਕੀਤਾ

  • fb
  • twitter
  • whatsapp
  • whatsapp
featured-img featured-img
ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਸਮਰਥਕਾਂ ਨਾਲ ਕਰਨ ਸਿੰਘ ਡੀ ਟੀ ਓ।
Advertisement

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਕਰਨ ਸਿੰਘ ਡੀ ਟੀ ਓ ਵੱਲੋਂ ਨਗਰ ਕੌਂਸਲ ਪਾਤੜਾਂ ਦੀਆਂ ਆਮ ਚੋਣਾਂ ਵਿੱਚ ਕੋਈ ਉਮੀਦਵਾਰ ਖੜ੍ਹਾ ਨਾ ਕੀਤੇ ਜਾਣ ਦੇ ਬਾਵਜੂਦ ਮੰਗਲਵਾਰ ਨੂੰ ਆਪਣੇ ਅਤੇ ਆਮ ਆਦਮੀ ਪਾਰਟੀ ਦੇ ਕੁਝ ਕੁ ਸਮਰਥਕਾਂ ਨਾਲ ਵੱਖ ਵੱਖ ਸਿਆਸੀ ਪਾਰਟੀਆਂ ਦੇ ਵੱਖ-ਵੱਖ ਵਾਰਡਾਂ ਵਿੱਚ ਲਗਾਏ ਗਏ ਪੋਲਿੰਗ ਬੂਥਾਂ ’ਤੇ ਭਲਵਾਨੀ ਗੇੜਾ ਮਾਰਿਆ, ਜੋ ਸ਼ਹਿਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੋਲਿੰਗ ਬੂਥਾਂ ਉੱਤੇ ਬੈਠੇ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਗਰਮ ਜੋਸ਼ੀ ਨਾਲ ਮਿਲੇ।

ਉਨ੍ਹਾਂ ਵੱਲੋਂ ਅਤਿ ਦੀ ਗਰਮੀ ਦੇ ਬਾਵਜੂਦ ਮਾਰੇ ਭਲਵਾਨੀ ਗੇੜੇ ਨੇ ਹਲਕਾ ਸ਼ੁਤਰਾਣਾ ਦੀ ਸਿਆਸਤ ਭਖਾ ਦਿੱਤੀ ਹੈ। ਡੀ ਟੀ ਓ ਨੇ ਸ਼ਹਿਰ ਦੇ ਵੱਕਾਰੀ ਵਾਰਡ ਛੇ ਨੰਬਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡੀ ਡੀ ਸਿੰਗਲਾ ਨੂੰ ਉਨ੍ਹਾਂ ਦੇ ਪੋਲਿੰਗ ਬੂਥ ਉੱਤੇ ਪਹੁੰਚ ਕੇ ਮਿਲਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਵਾਰਡ ਸੱਤ ਦੇ ਸਾਰੀਆਂ ਸਿਆਸੀ ਪਾਰਟੀਆਂ ਸਣੇ ਆਜ਼ਾਦ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਨੇ ਡੀ ਟੀ ਓ ਦਾ ਸਵਾਗਤ ਕੀਤਾ। ਉਹ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਵੀਤਾ ਸ਼ਰਮਾ, ਆਜ਼ਾਦ ਉਮੀਦਵਾਰ ਪ੍ਰੇਮ ਲਤਾ ਦੇ ਪਰਿਵਾਰਾਂ ਸਣੇ ਭਾਜਪਾ ਉਮੀਦਵਾਰ ਫਕੀਰ ਚੰਦ ਗੋਇਲ ਨੂੰ ਮਿਲੇ। ਕਰਨ ਸਿੰਘ ਡੀ ਟੀ ਓ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਿੱਜੀ ਤੌਰ ਉੱਤੇ ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਅਤੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਬੇਖੌਫ ਹੋ ਕੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਸ਼ਹਿਰ ਵਾਸੀਆਂ ਨੂੰ ਕਰ ਰਹੇ ਸਨ। ਇਸ ਦੇ ਚਲਦਿਆਂ ਸ਼ਹਿਰ ਵਾਸੀਆਂ ਨੇ ਪੋਲਿੰਗ ਵਾਲੇ ਦਿਨ ਉਨ੍ਹਾਂ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੱਤੇ ਜਾਣ ਤੋਂ ਉਹ ਬਾਗੋਬਾਗ ਹਨ।

Advertisement

ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਸੇਵਕ ਵਜੋਂ ਕੰਮ ਕਰ ਰਹੇ ਹਨ। ਇਲਾਕੇ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ ਹੈ ਅਤੇ ਭਾਈਚਾਰਕ ਸਾਂਝ ਨੂੰ ਵਧਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ।

Advertisement

Advertisement
×