ਘੱਗਾ(ਰਵੇਲ ਸਿੰਘ ਭਿੰਡਰ): ਸੀਬੀਐੱਸਈ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ’ਚ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਘੱਗਾ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੀ ਪ੍ਰਿੰਸੀਪਲ ਡ. ਪਰਮਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ’ਚ ਸੰਸਥਾ ਦੀ ਕਾਮਰਸ ਗਰੁੱਪ ਦੀ ਵਿਦਿਆਰਥਣ ਮੁਸਕਾਨ ਨੇ 98 ਫੀਸਦੀ ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਰਜਨੀ ਵਰਮਾ ਨੇ 95 ਫੀਸਦੀ ਨੰਬਰ ਲੈ ਕੇ ਦੂਸਰਾ ਅਤੇ ਜੰਨਤਪ੍ਰੀਤ ਕੌਰ ਨੇ 94 ਫੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਅਰਮਾਨਦੀਪ ਸਿੰਘ, ਨਵਜੋਤ ਕੋਰ ਨੇ 93 ਫੀਸਦੀ ਨੰਬਰ ਹਾਸਲ ਕੀਤੇ।