ਨਾਭਾ ਨਗਰ ਕੌਂਸਲ ਪ੍ਰਧਾਨ ਵੱਲੋਂ ਅਸਤੀਫ਼ਾ

ਨਾਭਾ ਨਗਰ ਕੌਂਸਲ ਪ੍ਰਧਾਨ ਵੱਲੋਂ ਅਸਤੀਫ਼ਾ

ਰਜਨੀਸ਼ ਮਿੱਤਲ ਸ਼ੈਂਟੀ

ਨਿੱਜੀ ਪੱਤਰ ਪ੍ਰੇਰਕ
ਨਾਭਾ, 20 ਮਈ

ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਕੌਂਸਲ ਦੇ ਕਾਰਜਸਾਧਕ ਅਫਸਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਅਸਤੀਫੇ ਪਿੱਛੇ ਘਰੇਲੂ ਕਾਰਨ ਦੱਸਦੇ ਹੋਏ ਕਾਂਗਰਸ ਆਗੂ ਸ਼ੈਂਟੀ ਨੇ ਕਿਹਾ ਕਿ ਉਸ ਦੇ ਪਿਤਾ ਦੀ ਸਿਹਤ ਠੀਕ ਨਹੀਂ ਰਹਿੰਦੀ ਅਤੇ ਉਨ੍ਹਾਂ ਦੀ ਦੇਖਭਾਲ ਦੇ ਚਲਦੇ ਉਹ ਕੌਂਸਲ ਨੂੰ ਪੂਰਾ ਸਮਾਂ ਨਹੀਂ ਦੇ ਪਾਉਣਗੇ ਜਿਸ ਕਰਕੇ ਉਨ੍ਹਾਂ ਨੇ ਪ੍ਰਧਾਨਗੀ ਤੋਂ ਅਸਤੀਫਾ ਦੇਣਾ ਠੀਕ ਸਮਝਿਆ। 2017 ’ਚ ਕਾਂਗਰਸ ਸਰਕਾਰ ਬਣਨ ’ਤੇ ਅਕਾਲੀ ਦਲ ਦੇ ਗੁਰਸੇਵਕ ਸਿੰਘ ਵੱਲੋਂ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਗਿਆ ਸੀ ਜਿਸ ਪਿੱਛੋਂ ਰਜਨੀਸ਼ ਮਿੱਤਲ ਪ੍ਰਧਾਨ ਚੁਣੇ ਗਏ ਸਨ। ਰਜਨੀਸ਼ ਮਿੱਤਲ ਕਾਂਗਰਸ ਦੇ ਸ਼ਾਸਨ ਕਾਲ ਦੌਰਾਨ ਦੋ ਵਾਰੀ ਪ੍ਰਧਾਨਗੀ ਦੇ ਅਹੁਦੇ ਲਈ ਚੁਣੇ ਗਏ ਅਤੇ ਸਾਢੇ ਚਾਰ ਸਾਲ ਨਾਭਾ ਨਗਰ ਕੌਂਸਲ ਦੇ ਪ੍ਰਧਾਨ ਰਹੇ। ਕਾਰਜਸਾਧਕ ਅਫਸਰ ਸੁਖਦੀਪ ਸਿੰਘ ਕੰਬੋਜ ਨੇ ਦੱਸਿਆ ਕਿ ਅੱਜ 11.30 ਵਜੇ ਉਨ੍ਹਾਂ ਨੂੰ ਇਹ ਅਸਤੀਫਾ ਪ੍ਰਾਪਤ ਹੋਇਆ ਜੋ ਕਿ ਡਿਪਟੀ ਕਮਿਸ਼ਨਰ ਅਤੇ ਡਾਇਰੈਕਟਰ ਲੋਕਲ ਬੋਡੀਜ਼ ਨੂੰ ਭੇਜ ਦਿੱਤਾ ਗਿਆ ਹੈ। ਅਗਲੇ ਪ੍ਰਧਾਨ ਦੀ ਚੋਣ ਵਾਸਤੇ ਜਿਸ ਤਰ੍ਹਾਂ ਨਿਰਦੇਸ਼ ਪ੍ਰਾਪਤ ਹੋਣਗੇ, ਉਸ ਅਨੁਸਾਰ ਨਵੇਂ ਪ੍ਰਧਾਨ ਦੀ ਚੋਣ ਕਰਵਾਈ ਜਾਵੇਗੀ।

ਜ਼ਿਕਰਯੋਗ ਹੈ ਨਗਰ ਕੌਂਸਲ ਚੋਣਾਂ 2020 ਵਿੱਚ ਆਮ ਆਦਮੀ ਪਾਰਟੀ ਦਾ ਇੱਕ ਵੀ ਉਮੀਦਵਾਰ ਕੌਂਸਲਰ ਨਾ ਬਣਿਆ ਪਰ ਸਰਕਾਰ ਬਣਨ ਮਗਰੋਂ ਕਈ ਕੌਂਸਲਰ ਆਪ ’ਚ ਸ਼ਾਮਲ ਹੋ ਚੁੱਕੇ ਹਨ ਅਤੇ ਕਈ ਹੋਰਾਂ ਦੇ ਜਾਣ ਦੀ ਤਿਆਰੀ ਹੈ। ਫਿਲਹਾਲ ਪ੍ਰਧਾਨਗੀ ਦੇ ਅਹੁਦੇ ਲਈ ਕਈ ਕੌਂਸਲਰ ਆਪਣੇ ਆਪਣੇ ਪੱਧਰ ’ਤੇ ਜ਼ੋਰ ਲਗਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All