ਨਾਭਾ: ਥੂਹੀ ਦੇ ਕਾਂਗਰਸੀ ਸਰਪੰਚ ’ਤੇ ਕੁੱਟਮਾਰ ਤੇ ਅਗਵਾ ਦਾ ਦੋਸ਼, ਉੱਚ ਅਧਿਕਾਰੀਆਂ ਦੇ ਦਖ਼ਲ ਨਾਲ ਕੇਸ ਦਰਜ

ਨਾਭਾ: ਥੂਹੀ ਦੇ ਕਾਂਗਰਸੀ ਸਰਪੰਚ ’ਤੇ ਕੁੱਟਮਾਰ ਤੇ ਅਗਵਾ ਦਾ ਦੋਸ਼, ਉੱਚ ਅਧਿਕਾਰੀਆਂ ਦੇ ਦਖ਼ਲ ਨਾਲ ਕੇਸ ਦਰਜ

ਜੈਸਮੀਨ ਭਾਰਦਵਾਜ

ਨਾਭਾ, 7 ਦਸੰਬਰ

ਕਾਂਗਰਸ ਦੇ ਸਾਬਕਾ ਮੰਤਰੀ ਦੇ ਨਜ਼ਦੀਕੀ ਇਥੋਂ ਨੇੜੇ ਪਿੰਡ ਥੂਹੀ ਦੇ ਸਰਪੰਚ ਇੰਦਰਜੀਤ ਚੀਕੂ ਖ਼ਿਲਾਫ਼ ਰਾਮਗੜ੍ਹ ਪਿੰਡ ਨਿਵਾਸੀ ਨੂੰ ਅਗਵਾ ਕਰਕੇ ਕੁੱਟਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ। ਐੱਫਆਈਆਰ ਮੁਤਾਬਕ ਪੀੜਤ ਸਤਗੁਰ ਸਿੰਘ ਨੇ ਦੱਸਿਆ ਕਿ 3 ਦਸੰਬਰ ਨੂੰ ਰਾਮਗੜ੍ਹ ਪਿੰਡ ਦੇ ਠੇਕੇ ’ਤੇ ਜਦੋਂ ਉਸ ਨੂੰ ਕਥਿਤ ਤੌਰ ’ਤੇ ਬਗ਼ੈਰ ਸੀਲ ਤੋਂ ਸ਼ਰਾਬ ਦੀ ਬੋਤਲ ਦਿੱਤੀ ਗਈ ਤਾਂ ਠੇਕੇ ਦੇ ਕਰਿੰਦੇ ਨਾਲ ਉਸ ਦੀ ਬਹਿਸ ਹੋ ਗਈ, ਜਿਸ ਪਿੱਛੋਂ ਠੇਕੇ ਦੇ ਮਾਲਕ ਚੀਕੂ ਨੇ 5-6 ਅਣਪਛਾਤੇ ਵਿਅਕਤੀਆਂ ਨੂੰ ਬੁਲਾ ਕੇ ਉਸ ਨੂੰ ਕਥਿਤ ਤੌਰ ’ਤੇ ਕੁੱਟਿਆ ਤੇ ਪਿਸਤੌਲ ਦਿਖਾ ਕੇ ਧਮਕੀਆਂ ਦਿੱਤੀਆਂ। ਉਸ ਨੂੰ ਕਥਿਤ ਤੌਰ ’ਤੇ ਅਗਵਾ ਕਰਕੇ ਲੈ ਗਏ, ਜਿਥੇ ਉਸ ਨਾਲ ਹੋਰ ਕੁੱਟਮਾਰ ਦੌਰਾਨ ਬਾਂਹ ਤੋੜ ਦਿੱਤੀ। ਸਤਗੁਰ ਨੇ ਦੱਸਿਆ ਕਿ ਜਦੋਂ ਉੱਚ ਅਧਿਕਾਰੀਆਂ ਤੱਕ ਪਹੁੰਚ ਕੀਤੀ ਗਈ ਤਾਂ ਤੀਜੇ ਦਿਨ ਜਾ ਕੇ ਪੁਲੀਸ ਨੇ ਉਸ ਦਾ ਬਿਆਨ ਲਿਆ। ਪੀੜਤ ਦਾ ਦੋਸ਼ ਹੈ ਕਿ ਪੁਲੀਸ ਨੇ ਅਸਲੇ ਸਬੰਧੀ ਕੋਈ ਧਾਰਾ ਨਹੀਂ ਲਗਾਈ ਅਤੇ ਨਾ ਹੀ ਮੁਲਜ਼ਮ ਦੀ ਗ੍ਰਿਫਤਾਰੀ ਹੋਈ। ਕੁਝ ਦਿਨਾਂ ਬਾਅਦ ਪੀੜਤ ਦੀ ਬਾਂਹ ਵਿੱਚ ਅਪਰੇਸ਼ਨ ਰਾਹੀਂ ਪਲੇਟਾਂ ਪੈਣੀਆਂ ਹਨ। ਨਾਭਾ ਡੀਐੱਸਪੀ ਰਾਜੇਸ਼ ਛਿੱਬਰ ਨੇ ਕਿਹਾ ਕਿ ਉਹ ਮਾਮਲੇ ਦੀ ਪੜਤਾਲ ਕਰਨਗੇ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All