ਨੌਂਵੇਂ ਪਾਤਸ਼ਾਹ Guru Tegh Bahadur ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਪਾਤਸ਼ਾਹੀ ਨੌਵੀਂ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੇ ਕੀਤੀ। ਨਗਰ ਕੀਰਤਨ...
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਪਾਤਸ਼ਾਹੀ ਨੌਵੀਂ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੇ ਕੀਤੀ।
ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਅਰਦਾਸ ਕਰਨ ਮਗਰੋਂ ਹੋਈ। ਇਸ ਮੌਕੇ ਅੰਤਿ੍ੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਅਤੇ ਜਸਮੇਰ ਸਿੰਘ ਲਾਛੜੂ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਦਬ ਅਤੇ ਸਤਿਕਾਰ ਨਾਲ ਗੁਰੂ ਸਾਹਿਬ ਦੀ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ| ਨਗਰ ਕੀਰਤਨ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿਘ ਬਡੂੰਗਰ, ਜਰਨੈਲ ਸਿੰਘ ਕਰਤਾਰਪੁਰ, ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ, ਕਥਾਵਾਚਕ ਭਾਈ ਭੁਪਿੰਦਰਪਾਲ ਸਿੰਘ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਰਜਿੰਦਰ ਸਿੰਘ ਵਿਰਕ ਆਦਿ ਨੇ ਵੀ ਸ਼ਮੂਲੀਅਤ ਕੀਤੀ| ਇਸ ਮਗਰੋਂ ਪੁਲੀਸ ਦੀ ਕਮਾਂਡੋਜ਼ ਬਟਾਲੀਅਨ ਬਹਾਦਰਗੜ੍ਹ ਵਿਖੇ ਗੁਰੂ ਸਾਹਿਬ ਦੀ ਪਾਲਕੀ ਨੂੰ ਸਲਾਮੀ ਦਿੱਤੀ ਅਤੇ ਕਮਾਡੈਂਟ ਗੁਰਪ੍ਰੀਤ ਸਿੰਘ, ਡੀ ਐੱਸ ਪੀ ਹਰਦੀਪ ਸਿੰਘ ਬਡੂੰਗਰ ਵੱਲੋਂ ਗੁਰੂ ਸਾਹਿਬ ਦਾ ਰੁਮਾਲਾ ਭੇਟ ਕੀਤਾ ਗਿਆ| ਨਗਰ ਕੀਰਤਨ ਦੌਰਾਨ ਫੁੱਲਾਂ ਦੀ ਸਜੀ ਪਾਲਕੀ ਦੇ ਨਾਲ ਨਾਲ ਸੰਗਤਾਂ ਨੇ ਨਾਮ ਸਿਮਰਨ ਕਰਦਿਆਂ ਵੱਖਰੀ ਹੀ ਖਿੱਚ ਪੈਦਾ ਕੀਤੀ, ਝਾੜੂ ਬਰਦਾਰ ਸੰਗਤ ਨੇ ਗੁਰੂ ਪ੍ਰਤੀ ਸਮਰਪਿਤ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ ਅਤੇ ਗਤਕਾ ਖਿਡਾਰੀਆਂ ਨੇ ਗਤਕੇ ਦੇ ਜੌਹਰ ਵਿਖਾ ਕੇ ਖਾਲਸਾ ਪੰਥ ਪ੍ਰਤੀ ਜੋਸ਼ ਭਰਨ ਦੀ ਕੰਮ ਕੀਤਾ| ਇਸ ਮੌਕੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਨਾਲ ਸਬੰਧਤ ਗੁਰਮਤਿ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੇ ਸਮੂਹ ਸਟਾਫ ਨਾਲ ਹਿੱਸਾ ਲਿਆ, ਜਿਨ੍ਹਾਂ ਵਿਚ ਮੀਤ ਸਕੱਤਰ ਸੁਖਦੇਵ ਸਿੰਘ ਸ਼ਾਮਲ ਸਨ।

