ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਭਲਕੇ
ਪਟਿਆਲਾ: ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੀ ਸ਼ੁਰੂਆਤ ਅੱਜ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭਤਾ ਨਾਲ ਹੋਈ। ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ...
Advertisement
ਪਟਿਆਲਾ: ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੀ ਸ਼ੁਰੂਆਤ ਅੱਜ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭਤਾ ਨਾਲ ਹੋਈ। ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਸਬੰਧੀ ਭਲਕੇ 29 ਜੂਨ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਸਵੇਰ ਤੋਂ ਦੇਰ ਰਾਤ 10.30 ਵਜੇ ਤੱਕ ਧਾਰਮਿਕ ਸਮਾਗਮ ਹੋਵੇਗਾ। ਇਸ ਮੌਕੇ ਮੈਨੇਜਰ ਮਨਜੀਤ ਸਿੰਘ ਕੌਲੀ, ਜੋਗਿੰਦਰ ਸਿੰਘ ਪੰਛੀ, ਭਾਈ ਪ੍ਰਿਤਪਾਲ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਟਾਫ਼ ਮੈਂਬਰ ਹਾਜ਼ਰ ਸਨ। ਪੱਤਰ ਪ੍ਰੇਰਕ
Advertisement
Advertisement
×