ਪੰਜਾਬ ਵਿਜੀਲੈਂਸ ਬਿਊਰੋ ਨੇ ਸਮਾਣਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ ਪਿੰਡ ਢੈਂਥਲ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਬੈਂਕ ਤੋਂ 11 ਲੱਖ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਬਦਲੇ ਘਰ ਗਹਿਣੇ ਰੱਖਿਆ ਗਿਆ ਸੀ। ਪਿਛਲੇ ਦੋ ਸਾਲਾਂ ਤੋਂ ਕਿਸ਼ਤਾਂ ਨਾ ਭਰਨ ਕਾਰਨ ਸਰਫੇਸੀ ਐਕਟ ਤਹਿਤ ਜਾਇਦਾਦ ਦਾ ਕਬਜ਼ਾ ਲੈਣ ਦੀ ਕਾਰਵਾਈ ਨਾਇਬ ਤਹਿਸੀਲਦਾਰ ਸਮਾਣਾ ਦੇ ਦਫ਼ਤਰ ਵਿੱਚ ਚੱਲ ਰਹੀ ਸੀ। ਜਦੋਂ ਸ਼ਿਕਾਇਤਕਰਤਾ ਇਸ ਸਬੰਧੀ ਦਫ਼ਤਰ ਗਿਆ ਤਾਂ ਰੀਡਰ ਸੰਜੀਵ ਸੱਭਰਵਾਲ ਨੇ ਕੇਸ ਦੀ ਕਾਰਵਾਈ ਨੂੰ ਲਮਕਾਉਣ ਬਦਲੇ 25,000 ਰੁਪਏ ਰਿਸ਼ਵਤ ਮੰਗੀ। ਬਾਅਦ ਵਿੱਚ ਸੌਦਾ ਤੈਅ ਹੋਣ ’ਤੇ ਉਹ 6,000 ਰੁਪਏ ਦੀ ਪਹਿਲੀ ਕਿਸ਼ਤ ਲੈਣ ਲਈ ਸਹਿਮਤ ਹੋ ਗਿਆ ਅਤੇ ਬਾਕੀ ਰਕਮ 6 ਜੁਲਾਈ ਤੋਂ ਬਾਅਦ ਦੇਣੀ ਤੈਅ ਹੋਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਤੱਕ ਪਹੁੰਚ ਕੀਤੀ। ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਰੀਡਰ ਨੂੰ ਸ਼ਿਕਾਇਤਕਰਤਾ ਤੋਂ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਥਾਣਾ ਪਟਿਆਲਾ ਵਿੱਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×
