ਪਟਿਆਲਾ ਵਿੱਚ ਨਾਨਕੇ ਆਈ ਬੱਚੀ ਦਾ ਮਾਮੇ ਵੱਲੋਂ ਕਤਲ

ਪਟਿਆਲਾ ਵਿੱਚ ਨਾਨਕੇ ਆਈ ਬੱਚੀ ਦਾ ਮਾਮੇ ਵੱਲੋਂ ਕਤਲ

ਖੇਤਰੀ ਪ੍ਰਤੀਨਿਧ

ਪਟਿਆਲਾ, 27 ਨਵੰਬਰ

ਇੱਥੋਂ ਦੀ ਤੇਜ ਬਾਗ ਕਲੋਨੀ ਵਿੱਚ ਇੱਕ ਵਿਅਕਤੀ ਨੇ ਆਪਣੀ ਚਾਰ ਸਾਲਾ ਭਾਣਜੀ ਦੀ ਹੱਤਿਆ ਕਰ ਦਿੱਤੀ। ਮਾਸੂਮ ਦੇ ਕਤਲ ਦੀ ਇਸ ਦਿਲ ਕੰਬਾਊ ਘਟਨਾ ਨੇ ਇਲਾਕਾ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ। ਮ੍ਰਿਤਕਾ ਦੀ ਪਛਾਣ ਮਾਇਰਾ ਵਜੋਂ ਹੋਈ ਹੈ। ਮੁਲਜ਼ਮ ਮਾਮਾ ਪਾਵਰਕੌਮ ਦਾ ਸਾਬਕਾ ਐੱਸਡੀਓ ਹੈ। ਹਾਲਾਂਕਿ ਅਜੇ ਪੁਲੀਸ ਜਾਂਚ ਹੋਣੀ ਬਾਕੀ ਹੈ, ਪਰ ਮੁਢਲੀ ਤਫ਼ਤੀਸ਼ ਦੌਰਾਨ ਉਸ ਦੇ ਡਿਪਰੈਸ਼ਨ ’ਚ ਹੋਣ ਦੀ ਗੱਲ ਆਖੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਮਾਇਰਾ ਦੇ ਨਾਨਾ-ਨਾਨੀ ਸੇਵਾਮੁਕਤ ਅਧਿਆਪਕ ਹਨ। ਉਸ ਦੇ ਨਾਨੇ ਦਾ ਅਪਰੇਸ਼ਨ ਹੋਣਾ ਸੀ ਜਿਸ ਕਰਕੇ ਹੀ ਮਾਇਰਾ ਦੀ ਮਾਂ ਸਿੰਮੀ ਆਪਣੀ ਬੱਚੀ ਸਮੇਤ ਬੁੱਧਵਾਰ ਨੂੰ ਪਟਿਆਲਾ ਆਪਣੇ ਪੇਕੇ ਘਰ ਆ ਗਈ ਸੀ। ਅੱਜ ਜਦੋਂ ਸਿੰਮੀ ਬਾਜ਼ਾਰ ਗਈ ਹੋਈ ਸੀ ਤਾਂ ਉਸ ਦੇ ਭਰਾ ਅਸ਼ੋਕ ਬਾਂਸਲ ਨੇ ਚਾਰ ਸਾਲਾ ਬੱਚੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੱਤਿਆ ਲਈ ਕੋਈ ਨੋਕਦਾਰ ਵਸਤੂ ਵਰਤੀ ਗਈ ਹੈ, ਜਿਸ ਦੇ ਬੱਚੀ ਦੇ ਸਰੀਰ ’ਤੇ ਦੋ ਦਰਜਨ ਤੋਂ ਵੀ ਵੱਧ ਨਿਸ਼ਾਨ ਹਨ। ਘਟਨਾ ਦਾ ਪਤਾ ਲੱਗਣ ’ਤੇ ਥਾਣਾ ਕੋਤਵਾਲੀ ਦੇ ਮੁਖੀ ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਹੇਠ ਪੁਲੀਸ ਟੀਮ ਘਟਨਾ ਸਥਾਨ ’ਤੇ ਪੁੱਜੀ। ਪੁਲੀਸ ਨੇ ਮੁਲਜ਼ਮ ਨੂੰ ਹਿਰਾਸਤ ’ਚ ਲੈ ਲਿਆ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਮੁਖੀ ਦਾ ਕਹਿਣਾ ਸੀ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। ਜਿਸ ਮਗਰੋਂ ਪੁਲੀਸ ਰਿਮਾਂਡ ਲੈ ਕੇ ਪੁੱਛ-ਪੜਤਾਲ ਕੀਤੀ ਜਾਵੇਗੀ। ਪੁਲੀਸ ਨੇ ਬੱਚੀ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਪਹੁੰਚਾ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All