ਸੰਗਰੂਰ ਜੇਲ੍ਹ ’ਚ ਕੈਦੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ
ਸੰਗਰੂਰ: ਜ਼ਿਲ੍ਹਾ ਜੇਲ੍ਹ ਵਿਚ ਬੰਦ ਦੋ ਕੈਦੀਆਂ ਕੋਲੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਸਹਾਇਕ ਸੁਪਰਡੰਟ ਜੇਲ੍ਹ ਦੀ ਸ਼ਿਕਾਇਤ ’ਤੇ ਥਾਣਾ ਸਿਟੀ-1 ਪੁਲੀਸ ਵੱਲੋਂ ਦੋਵੇਂ ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ-1 ਪੁਲੀਸ ਕੋਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੈਦੀ ਸਤੀਸ਼ ਕੁਮਾਰ ਵਾਸੀ ਵਾਰਡ ਨੰਬਰ-1 ਸੁਨਾਮ ਦੇ ਬੈਗ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਕੈਦੀ ਹਰਦੀਪ ਸਿੰਘ ਵਾਸੀ ਬੁਰੜ ਥਾਣਾ ਪਾਤੜਾਂ ਚੱਕੀ ਨੰਬਰ 2 ਦੀ ਕਿੱਲੀ ਉੱਤੇ ਟੰਗੀ ਲੋਅਰ ਦੀ ਜੇਬ ਵਿੱਚੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲੀਸ ਅਨੁਸਾਰ ਕੈਦੀ ਸਤੀਸ਼ ਕੁਮਾਰ ਅਤੇ ਕੈਦੀ ਹਰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ