DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਕੌਮੀ ਸੈਮੀਨਾਰ

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸ੍ਰੀ ਗੁਰੁ ਤੇਗ ਬਹਾਦਰ ਜੀ: ਦਰਸ਼ਨ ਅਤੇ ਚਿੰਤਨ’ ਵਿਸ਼ੇ ਉੱਤੇ ਕਰਵਾਏ ਇਸ ਸੈਮੀਨਾਰ ਦਾ ਮੁੱਖ ਸੁਰ ਭਾਸ਼ਣ...
  • fb
  • twitter
  • whatsapp
  • whatsapp
Advertisement

ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸ੍ਰੀ ਗੁਰੁ ਤੇਗ ਬਹਾਦਰ ਜੀ: ਦਰਸ਼ਨ ਅਤੇ ਚਿੰਤਨ’ ਵਿਸ਼ੇ ਉੱਤੇ ਕਰਵਾਏ ਇਸ ਸੈਮੀਨਾਰ ਦਾ ਮੁੱਖ ਸੁਰ ਭਾਸ਼ਣ ਕੇਂਦਰ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਤੋਂ ਪੁੱਜੇ ਵਿਦਵਾਨ ਪਦਮਸ਼੍ਰੀ ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਨੇ ਦਿੱਤਾ। ਵਿਭਾਗ ਮੁਖੀ ਡਾ. ਨੀਤੂ ਕੌਸ਼ਲ ਨੇ ਸਵਾਗਤੀ ਭਾਸ਼ਣ ਦਿੱਤਾ ਅਤੇ ਡੀਨ ਭਾਸ਼ਾਵਾਂ ਡਾ. ਬਲਵਿੰਦਰ ਕੌਰ ਵੱਲੋਂ ਧੰਨਵਾਦੀ ਸ਼ਬਦ ਬੋਲੇ ਗਏ। ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਨੇ ਆਪਣੇ ਮੁੱਖ ਸੁਰ ਭਾਸ਼ਣ ਵਿੱਚ ਕਿਹਾ ਕਿ ਦੂਜੇ ਧਰਮ ਨੂੰ ਬਚਾਉਣ ਲਈ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਸ਼ਹਾਦਤ ਦਾ ਇਸ ਪੱਖੋਂ ਬਹੁਤ ਵੱਡਾ ਅਤੇ ਇਤਿਹਾਸਕ ਮਹੱਤਵ ਹੈ ਕਿ ਉਨ੍ਹਾਂ ਭੈਅ ਦੀ ਰਾਜਨੀਤੀ ਦਾ ਖਾਤਮਾ ਕੀਤਾ। ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਲੋੜ ਹੈ। ਮੁੱਖ ਮਹਿਮਾਨ ਕੁਰੁਕਸ਼ੇਤਰ ਯੂਨਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਡਾ. ਲਾਲਚੰਦ ਗੁਪਤ ਮੰਗਲ ਨੇ ਕਿਹਾ ਕਿ ਸਿਰਫ਼ ਨਤਮਸਤਕ ਹੋਣਾ ਹੀ ਕਾਫ਼ੀ ਨਹੀਂ ਬਲਕਿ ਸਾਨੂੰ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਆਪਣੇ ਜਿਉਣ ਢੰਗ ਵਿੱਚ ਅਪਨਾਉਣ ਦੀ ਲੋੜ ਹੈ। ਡਾ. ਸੁਖਵਿੰਦਰ ਕੌਰ ਬਾਠ ਨੇ ਗੁਰੂ ਸਾਹਿਬ ਦੀ ਬਾਣੀ ਅਤੇ ਭਾਰਤੀ ਗਿਆਨ ਪਰੰਪਰਾ ਦੇ ਹਵਾਲੇ ਨਾਲ਼ ਆਪਣੀ ਗੱਲ ਕੀਤੀ। ਉਦਘਾਟਨੀ ਸੈਸ਼ਨ ਦਾ ਸੰਚਾਲਨ ਡਾ. ਰਜਨੀ ਪ੍ਰਤਾਪ ਵੱਲੋਂ ਕੀਤਾ ਗਿਆ। ਦੂਜੇ ਸੈਸ਼ਨ ਦੀ ਪ੍ਰਧਾਨਗੀ ਡਾ. ਰਵੀ ਕੁਮਾਰ ਅਨੂ ਨੇ ਕੀਤੀ। ਇਸ ਸੈਸ਼ਨ ਵਿੱਚ ਡਾ. ਰਵੀਦੱਤ ਕੌਸ਼ਿਸ਼ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਡਾ. ਰੁਪਿੰਦਰ ਸ਼ਰਮਾ ਵਿਸ਼ੇਸ਼ ਬੁਲਾਰੇ ਵਜੋਂ ਸ਼ਾਮਿਲ ਹੋਏ। ਮੰਚ ਸੰਚਾਲਨ ਡਾ. ਸੋਨੀਆ ਨੇ ਕੀਤਾ।

Advertisement
Advertisement
×