DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Naujawan Bharat Sabha Leads Protest by Workers' Families: ਮਜ਼ਦੂਰਾਂ ਵੱਲੋਂ ਨਗਰ ਪੰਚਾਇਤ ਦਫ਼ਤਰ ਅੱਗੇ ਧਰਨਾ

ਦਫ਼ਤਰ ਵੱਲੋਂ ਮੰਗ ਪੱਤਰ ਲੈਣ ਤੋਂ ਇਨਕਾਰ

  • fb
  • twitter
  • whatsapp
  • whatsapp
featured-img featured-img
ਰੋਸ ਪ੍ਰਗਟਾਉਂਦੇ ਹੋਏ ਮਜ਼ਦੂਰ।
Advertisement
ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਇੱਥੋਂ ਦੀਆਂ ਝੁੱਗੀਆਂ ਵਿੱਚ ਰਹਿੰਦੇ ਮਜ਼ਦੂਰ ਪਰਿਵਾਰਾਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ’ਚ ਨਗਰ ਪੰਚਾਇਤ ਘੱਗਾ ਦੇ ਦਫ਼ਤਰ ਪਹੁੰਚ ਕੇ ਰੋਸ ਧਰਨਾ ਦਿੱਤਾ। ਧਰਨਾਕਾਰੀਆਂ ਨੇ ਨਗਰ ਪੰਚਾਇਤ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਦੀ ਕੋਸ਼ਿਸ਼ ਕੀਤੀ, ਪਰ ਨਗਰ ਪੰਚਾਇਤ ਦਫ਼ਤਰ ਵੱਲੋਂ ਇਹ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਰੋਸ ਵਜੋਂ ਨੌਜਵਾਨ ਭਾਰਤ ਸਭਾ ਦੇ ਆਗੂਆਂ ਅਤੇ ਮਜ਼ਦੂਰ ਪਰਿਵਾਰਾਂ ਨੇ ਮੰਗ ਪੱਤਰ ਨਗਰ ਪੰਚਾਇਤ ਦਫ਼ਤਰ ਦੀ ਕੰਧ ’ਤੇ ਚਿਪਕਾ ਦਿੱਤਾ ਅਤੇ ਪ੍ਰਸ਼ਾਸਨ ਦੇ ਇਸ ਰਵੱਈਏ ਦੀ ਨਿਖੇਧੀ ਕੀਤੀ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਨੇ ਕਿਹਾ ਕਿ ਘੱਗਾ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰ ਆਪਣੇ ਬੁਨਿਆਦੀ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਆਗੂਆਂ ਹਰਿੰਦਰ ਸੈਣੀਮਾਜਰਾ, ਗੁਰਦੀਪ ਕਲਵਾਣੂ, ਗੁਰਦੀਪ ਆਜ਼ਾਦ ਅਤੇ ਰਾਹੁਲ ਸਿੰਘ ਨੇ ਕਿਹਾ ਕਿ ਮਜ਼ਦੂਰ ਪਰਿਵਾਰਾਂ ਨੂੰ ਰਹਿਣ ਲਈ ਪੱਕੇ ਘਰ, ਯੋਗ ਮੁਆਵਜ਼ਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਨੌਜਵਾਨ ਭਾਰਤ ਸਭਾ ਮਜ਼ਦੂਰ ਪਰਿਵਾਰਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਘੱਗਾ ਕਮੇਟੀ ਦੇ ਮੈਂਬਰ ਅਤੇ ਮਜਦੂਰ ਪਰਿਵਾਰ ਸ਼ਾਮਲ ਹੋਏ।
Advertisement
×