ਪਟੇਲ ਕਾਲਜ ਵਿੱਚ ਐੱਨਸੀਸੀ ਆਰਮੀ ਵਿੰਗ ਨੇ ਬੂਟੇ ਗਏ
ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਪੰਜ ਪੰਜਾਬ ਬਟਾਲੀਅਨ ਐੱਨਸੀਸੀ ਪਟਿਆਲਾ ਤੋਂ ਕਰਨਲ ਸੰਦੀਪ ਰਾਏ, ਲੈਫਟੀਨੈਂਟ ਡਾ. ਜੈਦੀਪ ਸਿੰਘ ਅਤੇ ਹੌਲਦਾਰ ਹਰਦੀਪ ਸਿੰਘ ਦੀ ਅਗਵਾਈ ਹੇਠ ਕਾਲਜ ਵਿੱਚ 100 ਦੇ ਕਰੀਬ ਬੂਟੇ ਲਗਾਏ ਗਏ। ਪਟੇਲ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਦੇਵਕੀ...
Advertisement
ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਪੰਜ ਪੰਜਾਬ ਬਟਾਲੀਅਨ ਐੱਨਸੀਸੀ ਪਟਿਆਲਾ ਤੋਂ ਕਰਨਲ ਸੰਦੀਪ ਰਾਏ, ਲੈਫਟੀਨੈਂਟ ਡਾ. ਜੈਦੀਪ ਸਿੰਘ ਅਤੇ ਹੌਲਦਾਰ ਹਰਦੀਪ ਸਿੰਘ ਦੀ ਅਗਵਾਈ ਹੇਠ ਕਾਲਜ ਵਿੱਚ 100 ਦੇ ਕਰੀਬ ਬੂਟੇ ਲਗਾਏ ਗਏ। ਪਟੇਲ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਦੇਵਕੀ ਨੰਦਨ, ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਦੂਆ, ਜਨਰਲ ਸੈਕਟਰੀ ਅਮਨਜੋਤ ਸਿੰਘ, ਫਾਇਨਾਂਸ ਸੈਕਟਰੀ ਰਿਤੇਸ਼ ਬਾਂਸਲ ਅਤੇ ਸੈਕਟਰੀ ਵਿਜੇ ਆਰਿਆ ਨੇ ਉੱਚੇਚੇ ਤੌਰ ’ਤੇ ਇਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਮਹਿਮਾਨਾਂ ਨੇ ਪ੍ਰਿੰਸੀਪਲ, ਸਟਾਫ ਅਤੇ ਬੱਚਿਆਂ ਨੂੰ ਇਸ ਕੰਮ ਲਈ ਮੁਬਾਰਕਾਂ ਦਿੱਤੀਆਂ। ਉਨ੍ਹਾਂ ਸਾਰਿਆਂ ਨੇ ਸਟਾਫ ਅਤੇ ਬੱਚਿਆਂ ਨੂੰ ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਦੇ ਮਕਸਦ ਨਾਲ ਹੋਰ ਵੀ ਖ਼ਾਲੀ ਥਾਵਾਂ ’ਤੇ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਨੇ ਆਏ ਹੋਏ ਆਰਮੀ ਅਫਸਰਾਂ ਅਤੇ ਮੈਨੇਜਮੈਂਟ ਸੁਸਾਇਟੀ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ।
Advertisement
Advertisement