ਨਸ਼ੇ ਖ਼ਤਮ ਕਰਨ ਲਈ ਰੋਡ ਮੈਪ ਦੀ ਲੋੜ: ਰਾਜਾ ਵੜਿੰਗ
ਪੱਤਰ ਪ੍ਰੇਰਕ ਪਟਿਆਲਾ, 16 ਜੂਨ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਮੁੱਦੇ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮਾਨ ਸਰਕਾਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰ ਰਹੀ।...
Advertisement
ਪੱਤਰ ਪ੍ਰੇਰਕ
ਪਟਿਆਲਾ, 16 ਜੂਨ
Advertisement
ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਮੁੱਦੇ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮਾਨ ਸਰਕਾਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰ ਰਹੀ। ਰਾਜਾ ਵੜਿੰਗ ਨੇ ਐਕਸ ’ਤੇ ਲਿਖਿਆ ਕਿ ਇਸ ਨਸ਼ੇ ਦੀ ਹਨੇਰੀ ਨੂੰ ਠੱਲ ਪਾਉਣ ਲਈ ਕੋਈ ਅਸਲ ਯੋਜਨਾ ਜਾਂ ਰੋਡਮੈਪ ਬਣਾਉਣ ਦੀ ਲੋੜ ਹੈ। ਹਾਲ ਹੀ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਬਣੇ ਰਾਜਾ ਵੜਿੰਗ ਨੇ ਕਿਹਾ ਕਿ ਕਦੇ ਤਿੰਨ ਮਹੀਨੇ ਤੇ ਕਦੇ ਛੇ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਵਾਲੀ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ‘ਪੰਜਾਬੀ ਟ੍ਰਿਬਿਊਨ’ ਦੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਟੈਗ ਕਰਦਿਆਂ ਰਾਜਾ ਵੜਿੰਗ ਨੇ ਲਿਖਿਆ ਕਿ ਨਸ਼ੇ ਦੀ ਇਸ ਹਨੇਰੀ ਨੂੰ ਠੱਲ ਪਾਉਣ ਲਈ ਕੋਈ ਅਸਲ ਯੋਜਨਾ ਜਾਂ ਰੋਡਮੈਪ ਬਣਾਉਣ ਦੀ ਲੋੜ ਹੈ।
Advertisement
×