ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿੱਚ ਆਰਥੋਪੈਡਿਕ ਇਲਾਜ ਲਈ ਅਤਿ-ਆਧੁਨਿਕ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਸਿਹਤ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਖੇਤਰ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ ਅਤੇ ਰੋਬੋਟਿਕ-ਅਸਿਸਟਡ ਸਰਜਰੀ ਇਸ ਦਿਸ਼ਾ ਵਿੱਚ ਇੱਕ ਵੱਡੀ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਰੋਬੋਟਿਕ ਤਕਨਾਲੋਜੀ ਦੀ ਮਦਦ ਨਾਲ ਕੀਤੀਆਂ ਜਾਣ ਵਾਲੀਆਂ ਆਰਥੋਪੈਡਿਕ ਸਰਜਰੀਆਂ ਪਹਿਲਾਂ ਨਾਲੋਂ ਵਧੇਰੇ ਸ਼ੁੱਧਤਾ, ਸੁਰੱਖਿਆ ਅਤੇ ਸਫ਼ਲਤਾ ਨਾਲ ਕੀਤੀਆਂ ਜਾ ਸਕਦੀਆਂ ਹਨ। ਇਸ ਤਕਨਾਲੋਜੀ ਨਾਲ ਮਰੀਜ਼ ਨੂੰ ਆਪਰੇਸ਼ਨ ਤੋਂ ਬਾਅਦ ਦਰਦ ਵੀ ਘੱਟ ਹੁੰਦਾ ਹੈ ਅਤੇ ਮਰੀਜ਼ ਦੀ ਰਿਕਵਰੀ ਤੇਜ਼ੀ ਨਾਲ ਹੁੰਦੀ ਹੈ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਵਿੱਚ ਇਹ ਧਾਰਨਾ ਬਣੀ ਹੋਈ ਹੈ ਕਿ ਰੋਬੋਟਿਕ ਸਰਜਰੀ ਬਹੁਤ ਮਹਿੰਗੀ ਹੁੰਦੀ ਹੈ, ਪਰ ਇਹ ਲਾਜ਼ਮੀ ਨਹੀਂ। ਇਸ ਤਕਨਾਲੋਜੀ ਦਾ ਉਦੇਸ਼ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਤੇਜ਼ ਸਿਹਤਯਾਬੀ ਪ੍ਰਦਾਨ ਕਰਨਾ ਹੈ। ਇਸ ਨਾਲ ਨਾ ਸਿਰਫ਼ ਖੇਤਰੀ ਸਿਹਤ ਢਾਂਚਾ ਮਜ਼ਬੂਤ ਹੋਵੇਗਾ, ਸਗੋਂ ਪੰਜਾਬ ਆਧੁਨਿਕ ਮੈਡੀਕਲ ਤਕਨਾਲੋਜੀ ਦੇ ਖੇਤਰ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਏਗਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×
