ਨੀਨਾ ਮਿੱਤਲ ਵਿਧਾਨ ਸਭਾ ਦੀ ‘ਕੁਅਸ਼ਚਨਜ਼ ਐਂਡ ਰੈਫਰੈਂਸੇਜ਼ ਕਮੇਟੀ’ ਦੀ ਮੈਂਬਰ ਨਿਯੁਕਤ
ਆਮ ਆਦਮੀ ਪਾਰਟੀ ਵੱਲੋਂ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਨੂੰ ਸਾਲ 2025-26 ਲਈ ਪੰਜਾਬ ਵਿਧਾਨ ਸਭਾ ਦੀ ‘ਕੁਅਸ਼ਚਨਜ਼ ਐਂਡ ਰੈਫਰੈਂਸੇਜ਼ ਕਮੇਟੀ ਦੀ ਮੈਂਬਰ’ ਨਿਯੁਕਤ ਕੀਤਾ ਗਿਆ ਹੈ। ਇਹ ਕਮੇਟੀ ਵਿਧਾਨ ਸਭਾ ਦੇ ਕੰਮ-ਕਾਜ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਹ ਕਮੇਟੀ ਵਿਧਾਇਕਾਂ...
Advertisement
ਆਮ ਆਦਮੀ ਪਾਰਟੀ ਵੱਲੋਂ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਨੂੰ ਸਾਲ 2025-26 ਲਈ ਪੰਜਾਬ ਵਿਧਾਨ ਸਭਾ ਦੀ ‘ਕੁਅਸ਼ਚਨਜ਼ ਐਂਡ ਰੈਫਰੈਂਸੇਜ਼ ਕਮੇਟੀ ਦੀ ਮੈਂਬਰ’ ਨਿਯੁਕਤ ਕੀਤਾ ਗਿਆ ਹੈ। ਇਹ ਕਮੇਟੀ ਵਿਧਾਨ ਸਭਾ ਦੇ ਕੰਮ-ਕਾਜ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਹ ਕਮੇਟੀ ਵਿਧਾਇਕਾਂ ਵੱਲੋਂ ਪੁੱਛੇ ਜਾਣ ਵਾਲੇ ਸਵਾਲਾਂ, ਉਨ੍ਹਾਂ ਦੇ ਜਵਾਬਾਂ ਦੀ ਪੜਤਾਲ ਅਤੇ ਸਬੰਧਤ ਕਾਰਵਾਈ ਦੀ ਜਾਂਚ ਕਰਦੀ ਹੈ। ਇਸ ਕਮੇਟੀ ਦੇ ਮੈਂਬਰ ਵਜੋਂ ਵਿਧਾਇਕਾ ਨੀਨਾ ਮਿੱਤਲ ਹੁਣ ਰਾਜਪੁਰਾ ਸਮੇਤ ਪੂਰੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਲੈ ਕੇ ਜਾ ਸਕਣਗੇ। ਪਾਰਟੀ ਦੇ ਸਥਾਨਕ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਇਹ ਨਿਯੁਕਤੀ ਸਿਰਫ਼ ਵਿਧਾਇਕਾ ਨੀਨਾ ਮਿੱਤਲ ਦੀ ਕਾਰਗੁਜ਼ਾਰੀ ਦੀ ਸਵੀਕ੍ਰਿਤੀ ਨਹੀਂ ਹੈ, ਸਗੋਂ ਹਲਕਾ ਰਾਜਪੁਰਾ ਲਈ ਵੀ ਮਾਣ ਦੀ ਗੱਲ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਅਤੇ ਵਿਧਾਇਕ ਅਨਮੋਲ ਗਗਨ ਮਾਨ ਇਸ ਕਮੇਟੀ ਦੇ ਮੈਂਬਰ ਸਨ। ਹਲਕੇ ਦੇ ਪੰਚਾਂ, ਸਰਪੰਚਾਂ ਅਤੇ ਵਾਲੰਟੀਅਰਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਨਵੀਂ ਜ਼ਿੰਮੇਵਾਰੀ ਸਿਰਫ਼ ਉਨ੍ਹਾਂ ਦੇ ਨਿੱਜੀ ਸਿਆਸੀ ਸਫ਼ਰ ਦਾ ਉੱਚਾ ਮੋੜ ਨਹੀਂ ਸਗੋਂ ਹਲਕੇ ਦੇ ਹਿੱਤਾਂ ਨੂੰ ਅੱਗੇ ਵਧਾਉਣ ਦਾ ਸੁਨਹਿਰਾ ਮੌਕਾ ਵੀ ਹੈ। ਲੋਕਾਂ ਨੇ ਉਮੀਦ ਜ਼ਾਹਰ ਕੀਤੀ ਕਿ ਵਿਧਾਇਕਾ ਨੀਨਾ ਮਿੱਤਲ ਹਮੇਸ਼ਾਂ ਦੀ ਤਰ੍ਹਾਂ ਹੀ ਲੋਕਾਂ ਦੀਆਂ ਆਵਾਜ਼ ਨੂੰ ਵਿਧਾਨ ਸਭਾ ਵਿੱਚ ਪਹੁੰਚਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਣਗੇ।
Advertisement
Advertisement