ਨੀਨਾ ਮਿੱਤਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਵਿਧਾਇਕਾ ਨੀਨਾ ਮਿੱਤਲ ਵੱਲੋਂ ਅੱਜ ਸ਼ਹਿਰ ਦੇ ਵਾਰਡ ਨੰਬਰ 24 ਵਿਚ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਵਾਉਣ ਅਤੇ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਸਮੇਂ ਸਿਰ ਲਾਗੂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨੀਨਾ ਮਿੱਤਲ ਨੇ ਕਿਹਾ ਕਿ ਰਾਜਪੁਰਾ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਲੋਕ ਮਿਲਣੀ ਦੌਰਾਨ ਵਾਰਡ ਨਿਵਾਸੀਆਂ ਵੱਲੋਂ ਸਫ਼ਾਈ ਪ੍ਰਣਾਲੀ, ਸੜਕਾਂ ਦੀ ਮੁਰੰਮਤ, ਗੰਦਗੀ ਨਿਕਾਸੀ ਅਤੇ ਪਾਣੀ ਸਪਲਾਈ ਵਰਗੀਆਂ ਸਮੱਸਿਆਵਾਂ ਚੁੱਕੀਆਂ। ਇਸ ’ਤੇ ਵਿਧਾਇਕਾ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਹ ਸਾਰੀਆਂ ਮੁਸ਼ਕਲਾਂ ਜਲਦੀ ਦੂਰ ਕੀਤੀਆਂ ਜਾਣਗੀਆਂ। ਇਸ ਮੌਕੇ ਰਿਤੇਸ਼ ਬਾਂਸਲ, ਸਚਿਨ ਮਿੱਤਲ, ਰਾਜੇਸ਼ ਬੋਵਾ ਯੂਥ ਪ੍ਰਧਾਨ,ਧਨਵੰਤ ਸਿੰਘ, ਜਸ਼ਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ।