ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੀਨਾ ਮਿੱਤਲ ਵੱਲੋਂ ਘੱਗਰ ਨੇੜਲੇ ਪਿੰਡਾਂ ਦਾ ਦੌਰਾ

ਘੱਗਰ ਦਰਿਆ ਵਿੱਚ ਲਗਾਤਾਰ ਵਧ ਰਹੇ ਪਾਣੀ ਦੇ ਵਹਾਅ ਨੇ ਨੇੜਲੇ ਪਿੰਡਾਂ ਦੇ ਲੋਕਾਂ ਵਿੱਚ ਸਹਿਮ ਪੈਦਾ ਕਰ ਦਿੱਤਾ ਹੈ। ਇਸ ਗੰਭੀਰ ਸਥਿਤੀ ਦਾ ਅੰਦਾਜ਼ਾ ਲੈਂਦੇ ਹੋਏ ਅੱਜ ਵਿਧਾਇਕਾ ਨੀਨਾ ਮਿੱਤਲ ਆਪਣੀ ਟੀਮ ਸਮੇਤ ਘੱਗਰ ਨੇੜਲੇ ਪਿੰਡ ਝੱਜੋਂ ਅਤੇ ਬੁੱਢਣਪੁਰ...
ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਂਦੀ ਹੋਈ ਵਿਧਾਇਕਾ ਨੀਨਾ ਮਿੱਤਲ।
Advertisement

ਘੱਗਰ ਦਰਿਆ ਵਿੱਚ ਲਗਾਤਾਰ ਵਧ ਰਹੇ ਪਾਣੀ ਦੇ ਵਹਾਅ ਨੇ ਨੇੜਲੇ ਪਿੰਡਾਂ ਦੇ ਲੋਕਾਂ ਵਿੱਚ ਸਹਿਮ ਪੈਦਾ ਕਰ ਦਿੱਤਾ ਹੈ। ਇਸ ਗੰਭੀਰ ਸਥਿਤੀ ਦਾ ਅੰਦਾਜ਼ਾ ਲੈਂਦੇ ਹੋਏ ਅੱਜ ਵਿਧਾਇਕਾ ਨੀਨਾ ਮਿੱਤਲ ਆਪਣੀ ਟੀਮ ਸਮੇਤ ਘੱਗਰ ਨੇੜਲੇ ਪਿੰਡ ਝੱਜੋਂ ਅਤੇ ਬੁੱਢਣਪੁਰ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਿਆਰੀ ਅਤੇ ਚੌਕਸੀ ਨਾਲ ਸਥਿਤੀ ’ਤੇ ਨਿਗਰਾਨੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਹੁਣ ਤੱਕ ਪਾਣੀ ਕਾਰਨ ਕਿਸੇ ਤਰ੍ਹਾਂ ਦਾ ਵੱਡਾ ਨੁਕਸਾਨ ਦਰਜ ਨਹੀਂ ਹੋਇਆ ਪਰ ਪ੍ਰਸ਼ਾਸਨ ਨੇ ਹਰ ਸੰਭਵ ਚੌਕਸੀ ਵਰਤਦੇ ਹੋਏ ਲੋੜੀਂਦੇ ਪ੍ਰਬੰਧ ਕੀਤੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਿਆ ਜਾ ਸਕੇ। ਵਿਧਾਇਕਾ ਨੀਨਾ ਮਿੱਤਲ ਨੇ ਮੌਕੇ ’ਤੇ ਹੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਨਾਲ ਫ਼ੋਨ ਰਾਹੀਂ ਸੰਪਰਕ ਕਰਕੇ ਬੰਨ੍ਹ ਦੀ ਮਜ਼ਬੂਤੀ ਲਈ ਵਾਧੂ ਮਿੱਟੀ ਅਤੇ ਰੇਤ ਨਾਲ ਭਰੇ ਥੈਲਿਆਂ ਦ ਇੰਤਜ਼ਾਮ ਕਰਵਾਇਆ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕੁਦਰਤੀ ਆਫ਼ਤ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਸਾਜ਼ੋ-ਸਾਮਾਨ ਸਮੇਤ ਤਿਆਰੀ ਕੀਤੀ ਗਈ ਹੈ। ਇਸ ਵਿੱਚ ਰਾਹਤ ਸਮਗਰੀ, ਰੇਸਕਿਊ ਟੀਮਾਂ ਅਤੇ ਐਮਰਜੈਂਸੀ ਸਹੂਲਤਾਂ ਦੇ ਪ੍ਰਬੰਧ ਸ਼ਾਮਲ ਹਨ। ਇਸ ਮੌਕੇ ਵਿਧਾਇਕਾ ਨੇ ਪਿੰਡਾਂ ਦੇ ਵੱਡੇ-ਬਜ਼ੁਰਗਾਂ, ਔਰਤਾਂ ਅਤੇ ਨੌਜਵਾਨਾਂ ਨਾਲ ਵੀ ਮੁਲਾਕਾਤ ਕੀਤੀ ਤੇ ਚੌਕਸ ਰਹਿਣ ਦੀ ਅਪੀਲ ਕੀਤੀ।

Advertisement
Advertisement
Show comments