ਪੱਤਰ ਪ੍ਰੇਰਕ
ਪਟਿਆਲਾ, 29 ਸਤੰਬਰ
ਜ਼ਿਲ੍ਹਾ ਪੱਧਰੀ ਨੈੱਟਬਾਲ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-1 ਨੇ ਪਹਿਲੇ ਸਥਾਨ ਹਾਸਲ ਕਰਕੇ ਸੋਨ ਤਗ਼ਮਾ ਜਿੱਤਿਆ ਹੈ। ਇਸੇ ਤਰ੍ਹਾਂ ਡੀਏਵੀ ਸਕੂਲ ਪਟਿਆਲਾ ਵਿੱਚ ਹੋਏ ਜ਼ਿਲ੍ਹਾ ਪੱਧਰੀ ਨੈੱਟਬਾਲ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਅੰਡਰ-14 ਕੁੜੀਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ।
ਜ਼ੋਨ ਪਟਿਆਲਾ-2 ਦੀ ਟੀਮ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਮੰਨਤ, ਦਿਵਿਆ, ਸੁਮਾ, ਕਵਿਤਾ, ਸੁਮਨ, ਮਹਿਕ, ਕਿਰਨਦੀਪ, ਖੁਸ਼ਿਵੰਦਰ ਅਤੇ ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਦੀ ਆਰਤੀ, ਦੀਪਿਕਾ, ਖ਼ੁਸ਼ੀ, ਮਨੀ ਸ਼ਾਮਲ ਸਨ। ਜ਼ੋਨ ਪਟਿਆਲਾ-2 ਦੀ ਟੀਮ ਨੇ ਮਮਤਾ ਰਾਣੀ ਪੀਟੀਆਈ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਅਤੇ ਦੀਪਇੰਦਰ ਸਿੰਘ ਪੀਟੀਆਈ ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਦੀ ਅਗਵਾਈ ਹੇਠ ਇਸ ਟੂਰਨਾਮੈਂਟ ਵਿੱਚ ਭਾਗ ਲਿਆ। ਇਸ ਮੌਕੇ ਇੰਦੂ ਬਾਲਾ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਪਰਮਜੀਤ ਕੌਰ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਮਨਵੀਰ ਕੌਰ ਪੀਟੀਆਈ ਨੇ ਡਾ. ਰਜਨੀਸ਼ ਗੁਪਤਾ ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2, ਬਲਵਿੰਦਰ ਸਿੰਘ ਜੱਸਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਅਤੇ ਜੇਤੂ ਟੀਮ ਨੂੰ ਵਧਾਈ ਦਿੱਤੀ।