DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੀਨਾ ਮਿੱਤਲ ਵੱਲੋਂ ਨਵੇਂ ਫੀਡਰ ਦਾ ਉਦਘਾਟਨ

ਪਾਵਰਕੌਮ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਕਰ ਰਹੀ ਹੈ ਸਰਕਾਰ: ਵਿਧਾਇਕਾ
  • fb
  • twitter
  • whatsapp
  • whatsapp
featured-img featured-img
11 ਕੇਵੀ ਫੀਡਰ ਦਾ ਉਦਘਾਟਨ ਕਰਦੀ ਹੋਈ ਵਿਧਾਇਕਾ ਨੀਨਾ ਮਿੱਤਲ।
Advertisement
ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਰਾਜਪੁਰਾ ਸਿਟੀ ਦੇ ਪੁਰਾਣੇ ਗਰਿੱਡ ਸਟੇਸ਼ਨ ਵਿੱਚ 16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਨਵੇਂ 11 ਕੇਵੀ ਫੀਡਰ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹਿਰੀ ਖੇਤਰਾਂ ਵਿੱਚ ਨਿਰਵਿਘਨ ਅਤੇ ਗੁਣਵੱਤਾ ਪੂਰਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਗਈ ਹੈ।

ਰਾਜਪੁਰਾ ਵਿੱਚ ਨਵੇਂ ਫੀਡਰ ਦੀ ਸ਼ੁਰੂਆਤ ਕਰਵਾਉਂਦਿਆਂ ਨੀਨਾ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਖੇਤਰ ਵਿੱਚ ਵੱਡੇ ਪੱਧਰ ’ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ ਦੇ ਰਹੀ ਹੈ। ਵਿਧਾਇਕਾ ਨੀਨਾ ਮਿੱਤਲ ਨੇ ਦੱਸਿਆ ਕਿ ਨਵੇਂ ਫੀਡਰ ਦੀ ਸਥਾਪਨਾ ਰਾਜਪੁਰਾ ਦੇ ਮਧੁਬਨ, ਡਾਲਿਮਾ, ਕੈਲੀਬਰ ਮਾਰਕੀਟ ਤੇ ਕਨੀਕਾ ਗਾਰਡਨ ਆਦਿ ਇਲਾਕਿਆਂ ਨੂੰ ਲਾਭ ਪਹੁੰਚੇਗਾ। ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਮੌਜੂਦਾ ਫੀਡਰਾਂ ’ਤੇ ਵੱਧ ਲੋਡ ਹੋਣ ਕਾਰਨ ਅਕਸਰ ਬਿਜਲੀ ਰੁਕਾਵਟਾਂ ਅਤੇ ਤਕਨੀਕੀ ਖ਼ਾਮੀਆਂ ਆਉਂਦੀਆਂ ਸਨ। ਨਵੇਂ 11 ਕੇਵੀ ਫੀਡਰ ਦੀ ਸ਼ੁਰੂਆਤ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ ਅਤੇ ਬਿਜਲੀ ਸਪਲਾਈ ਹੋਰ ਵਿਸ਼ਵਾਸਯੋਗ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ‘ਜ਼ੀਰੋ ਟ੍ਰਿਪਿੰਗ’ ਯੋਜਨਾ ਅਧੀਨ ਕੀਤਾ ਗਿਆ ਹੈ। ਇਸ ਮੌਕੇ ਪਾਵਰਕੌਮ ਦੇ ਵਧੀਕ ਨਿਗਰਾਨ ਇੰਜੀਨੀਅਰ ਧਰਮਵੀਰ ਕਮਲ, ਐੱਸਡੀਓ ਸਾਹਿਲ ਮਿੱਤਲ, ਐਡਵੋਕੇਟ ਲਵਿਸ਼ ਮਿੱਤਲ, ਕੋਆਰਡੀਨੇਟਰ ਸਚਿਨ ਮਿੱਤਲ, ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ, ਧਨਵੰਤ ਸਿੰਘ, ਡਾ. ਚਰਨਕਮਲ ਧੀਮਾਨ ਤੇ ਕੌਂਸਲਰ ਵਿਕਰਮ ਸਿੰਘ ਆਦਿ ਮੌਜੂਦ ਸਨ।

Advertisement

Advertisement
×