ਪਟਿਆਲਾ (ਖੇਤਰੀ ਪ੍ਰਤੀਨਿਧ): ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸੰਦੀਪ ਹੰਸ ਨੇ ਪਟਿਆਲਾ ਸ਼ਹਿਰ ਵਿਚਲੇ ਰਾਜਪੁਰਾ ਚੁੰਗੀ ਤੋਂ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ਬੱਸ ਸਟੈਂਡ ਤੋਂ ਫੁਆਰਾ ਚੌਕ (ਦੀ ਮਾਲ ਰੋਡ), ਫੁਆਰਾ ਚੌਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ’ਤੇ ਪਾਬੰਦੀ ਲਗਾਈ ਹੈ। ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਵਧ ਗਈ ਹੈ ਜਿਸ ਕਾਰਨ ਲੰਮੇ ਸਮੇਂ ਜਾਮ ਲੱਗ ਜਾਂਦੇ ਹਨ। ਇਸੇ ਲਈ ਇਹ ਪਾਬੰਦੀ ਲਗਾਈ ਗਈ ਹੈ।