ਪੰਜਾਬ ਵਿਧਾਨ ਸਭਾ ਚੋਣਾਂ

ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ’ਚ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ

ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ ਸਿਰਫ਼ ਦੋ ਵਿਅਕਤੀ ਹੀ ਜਾ ਸਕਣਗੇ

ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ’ਚ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ

ਪਟਿਆਲਾ ਵਿੱਚ ਨਾਕੇ ਦੌਰਾਨ ਵਾਹਨਾਂ ਦੀ ਜਾਂਚ ਕਰਦੀ ਹੋਈ ਪੁਲੀਸ

ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਜਨਵਰੀ

ਭਾਵੇਂ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਗਿਆ ਹੈ ਪਰ ਅੱਜ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ ਹੋਈ। ਭਾਵ ਕਿਸੇ ਵੀ ਉਮੀਦਵਾਰ ਨੇ ਅੱਜ ਪਹਿਲੇ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਨਾਮਜ਼ਦਗੀ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਦੇ ਅਨੁਸਾਰ 25 ਜਨਵਰੀ ਨੂੰ ਨੋਟਿਸ ਜਾਰੀ ਹੋ ਗਿਆ ਹੈ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਮਿਤੀ ਪਹਿਲੀ ਫਰਵਰੀ ਹੋਵੇਗੀ ਅਤੇ ਉਮੀਦਵਾਰ ਜਾਂ ਉਸ ਦੇ ਕਿਸੇ ਵੀ ਪ੍ਰਸਤਾਵਕ ਵੱਲੋਂ ਨਾਮਜ਼ਦਗੀ ਪੱਤਰ 1 ਫ਼ਰਵਰੀ , 2022 ਤੱਕ (ਸਰਕਾਰੀ ਛੁੱਟੀ ਤੋਂ ਬਿਨਾਂ) ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ। ਉਮੀਦਵਾਰ 4 ਫਰਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਉਮੀਦਵਾਰ ਨਾਲ 2 ਵਿਅਕਤੀ ਹੀ ਜਾ ਸਕਣਗੇ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾਣ ਲਈ ਪਹਿਲਾਂ ਤੋਂ ਜਾਰੀ 3 ਗੱਡੀਆਂ ਦੀ ਗਿਣਤੀ ਨੂੰ ਘਟਾ ਕੇ 2 ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਲਹਿਰਾ (99) ਲਈ ਨਾਮਜ਼ਦਗੀ ਪੱਤਰ ਉਪ ਮੰਡਲ ਮੈਜਿਸਟ੍ਰੇਟ ਲਹਿਰਾ ਦੇ ਦਫ਼ਤਰ, ਵਿਧਾਨ ਸਭਾ ਹਲਕਾ ਦਿੜ੍ਹਬਾ (100) ਲਈ ਨਾਮਜ਼ਦਗੀ ਪੱਤਰ ਉਪਮੰਡਲ ਮੈਜਿਸਟ੍ਰੇਟ ਦਿੜ੍ਹਬਾ (ਬਿਲਡਿੰਗ ਮਾਰਕੀਟ ਕਮੇਟੀ ) ਦੇ ਦਫ਼ਤਰ, ਵਿਧਾਨ ਸਭਾ ਹਲਕਾ ਸੁਨਾਮ (101) ਲਈ ਉਪ ਮੰਡਲ ਮੈਜਿਸਟ੍ਰੇਟ ਸੁਨਾਮ ਦੇ ਦਫ਼ਤਰ, ਵਿਧਾਨ ਸਭਾ ਹਲਕਾ ਧੂਰੀ (107) ਲਈ ਕੋਰਟ ਰੂਮ ਉਪ ਮੰਡਲ ਮੈਜਿਸਟ੍ਰੇਟ ਧੂਰੀ ਅਤੇ ਵਿਧਾਨ ਸਭਾ ਹਲਕਾ ਸੰਗਰੂਰ (108) ਲਈ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਦੇ ਦਫ਼ਤਰ ਦੇ ਕਮਰਾ ਨੰਬਰ 1 ਕੋਰਟ ਰੂਮ ਵਿਖੇ ਦਾਖ਼ਲ ਕੀਤੇ ਜਾ ਸਕਦੇ ਹਨ।

ਪਟਿਆਲਾ (ਸਰਬਜੀਤ ਸਿੰਘ ਭੰਗੂ): ਵੀਹ ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ ਭਾਵੇਂ 25 ਜਨਵਰੀ ਤੋਂ ਅਮਲ ਬਕਾਇਦਾ ਆਰੰਭ ਹੋ ਗਿਆ ਹੈ ਪਰ ਪਟਿਆਲਾ ਜ਼ਿਲ੍ਹੇ ਦੇ ਸਮੂਹ ਅੱਠ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਫਾਰਮ ਜਮ੍ਹਾਂ ਨਹੀਂ ਕਰਵਾਏ ਗਏ| ਇਸ ਜ਼ਿਲ੍ਹੇ ’ਚ ਪਟਿਆਲਾ ਸ਼ਹਿਰ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਸਨੌਰ, ਸਮਾਣਾ, ਸ਼ੁਤਰਾਣਾ ਅਤੇ ਨਾਭਾ ‘ਤੇ ਆਧਾਰਤ ਅੱਠ ਵਿਧਾਨ ਸਭਾ ਹਲਕੇ ਹਨ| ਇਨ੍ਹਾਂ ’ਚ ਅਜੇ ਤੱਕ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਹੀ ਉਮੀਦਵਾਰ ਉਤਾਰੇ ਹਨ ਜਦਕਿ ਕਾਂਗਰਸ ਨੇ ਅਜੇ ਤੱਕ ਛੇ ਅਤੇ ਪੀਐੱਲਸੀ ਨੇ ਚਾਰ ਉਮੀਦਵਾਰਾਂ ਦਾ ਹੀ ਐਲਾਨ ਕੀਤਾ ਹੈ ਜਦਕਿ ਕਈ ਆਜ਼ਾਦ ਉਮੀਦਵਾਰ ਵੀ ਹਨ|

ਜ਼ਿਲ੍ਹਾ ਚੋਣ ਅਫਸਰ ਅਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦਾ ਕਹਿਣਾ ਸੀ ਕਿ ਇਸ ਸਬੰਧੀ ਸਾਰੇ ਅੱਠ ਹਲਕਿਆਂ ’ਚ ਨਾਮਜ਼ਦਗੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਹੋਏ ਹਨ| ਉਨ੍ਹਾਂ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਕੋਵਿਡ ਨਿਯਮਾ ਸਮੇਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾਂ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ| 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All