ਪਹਿਲੇ ਦਿਨ ਕੋਈ ਨਾਮਜ਼ਦਗੀ ਨਾ ਆਈ
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ ਅੱਜ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਅੱਜ ਪਹਿਲੇ ਦਿਨ ਜ਼ਿਲ੍ਹੇ ਭਰ ਵਿੱਚ ਕਿਸੇ ਵੀ ਉਮੀਦਵਾਰ ਵੱੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਜਿਲ੍ਹੇ ਭਰ ਵਿਚ ਦਸ ਬਲਾਕ...
Advertisement
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ ਅੱਜ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਅੱਜ ਪਹਿਲੇ ਦਿਨ ਜ਼ਿਲ੍ਹੇ ਭਰ ਵਿੱਚ ਕਿਸੇ ਵੀ ਉਮੀਦਵਾਰ ਵੱੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਜਿਲ੍ਹੇ ਭਰ ਵਿਚ ਦਸ ਬਲਾਕ ਸਮਿਤੀਆਂ ਹਨ ਜਿਨ੍ਹਾਂ ਦੇ ਅਧੀਨ ਅੱਗੇ ਜ਼ੋਨਾਂ ਦੀ ਗਿਣਤੀ 184 ਹੈ। ਜਦਕਿ ਜ਼ਿਲ੍ਹਾ ਪਰਿਸ਼ਦ ਦੇ ਜ਼ੋਨਾਂ ਦੀ ਕੁੱਲ ਗਿਣਤੀ 23 ਹੈ ਪਰ ਅੱਜ ਪਹਿਲੇ ਦਿਨ ਕਿਸੇ ਵੀ ਜ਼ੋਨ ਲਈ ਕਿਸੇ ਵੀ ਰਾਜਸੀ ਧਿਰ ਜਾਂ ਆਜ਼ਾਦ ਉਮੀਦਵਾਰ ਦੀ ਕੋਈ ਨਾਮਜ਼ਦਗੀ ਨਹੀਂ ਹੋਈ। ਇਹ ਪੁਸ਼ਟੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਕੀਤੀ ਹੈ।
Advertisement
Advertisement
