ਦੋ ਲਾਪਤਾ ਨੌਜਵਾਨਾਂ ਦਾ ਕੋਈ ਥਹੁ-ਪਤਾ ਨਾ ਲੱਗਿਆ

ਦੋ ਲਾਪਤਾ ਨੌਜਵਾਨਾਂ ਦਾ ਕੋਈ ਥਹੁ-ਪਤਾ ਨਾ ਲੱਗਿਆ

ਪੱਤਰ ਪ੍ਰੇਰਕ

ਘਨੌਰ, 27 ਮਈ

ਥਾਣਾ ਖੇੜੀ ਗੰਡਿਆਂ ਅਧੀਨ ਆਉਂਦੇ ਪਿੰਡ ਮਹਿਮੂਦਪੁਰ ਤੋਂ ਚਾਰ ਦਿਨ ਪਹਿਲਾਂ ਭੇਤਭਰੀ ਹਾਲਤ ਵਿੱਚ ਲਾਪਤਾ ਹੋਏ ਦੋ ਨੌਜਵਾਨਾਂ ਦਾ ਪੰਜਵੇਂ ਦਿਨ ਵੀ ਕੋਈ ਥਹੁ-ਪਤਾ ਨਹੀਂ ਲੱਗਿਆ। ਲਾਪਤਾ ਹੋਏ ਦੋਵੇਂ ਨੌਜਵਾਨ ਆਪਸ ਵਿੱਚ ਭੂਆ-ਮਾਮੇ ਦੇ ਲੜਕੇ ਹਨ।

ਜਸਪਾਲ ਸਿੰਘ ਵਾਸੀ ਪਿੰਡ ਮਹਿਮੂਦਪੁਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਭਾਣਜਾ ਰਾਜਪ੍ਰੀਤ ਸਿੰਘ (24) ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਲੋਹਸਿੰਬਲੀ ਜੋ ਚਾਰ ਮਹੀਨੇ ਤੋਂ ਮੁੱਦਈ ਕੋਲ ਰਹਿ ਰਿਹਾ ਸੀ। ਲੰਘੇ ਐਤਵਾਰ ਸਵੇਰੇ 6 ਵਜੇ ਮੁੱਦਈ ਦੇ ਲੜਕੇ ਹਰਸਿਮਰਨ ਸਿੰਘ (20) ਨਾਲ ਮੋਟਰਸਾਈਕਲ ’ਤੇ ਖੇਤਾਂ ਵਿੱਚ ਗੇੜਾ ਮਾਰਨ ਗਏ ਸਨ ਪ੍ਰੰਤੂ ਘਰ ਵਾਪਸ ਨਹੀਂ ਆਏ। ਮੁੱਦਈ ਨੂੰ ਸ਼ੱਕ ਹੈ ਕਿ ਦੋਵੇਂ ਲੜਕਿਆਂ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਗੈਰਕਾਨੂੰਨੀ ਤੌਰ ’ਤੇ ਆਪਣੀ ਹਿਰਾਸਤ ਵਿੱਚ ਰੱਖ ਲਿਆ ਹੈ।

ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਖੇੜੀ ਗੰਡਿਆਂ ਦੇ ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਜਸਪਾਲ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਲਾਪਤਾ ਹੋਏ ਦੋਵੇਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਪਿੰਡ ਅਤੇ ਰਸਤੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਜਾਣਕਾਰੀ ਮਿਲੀ ਹੈ ਕਿ ਦੋਵੇਂ ਨੌਜਵਾਨ ਪਿੰਡੋਂ ਮੋਟਰਸਾਈਕਲ ’ਤੇ ਗਏ ਹਨ ਪ੍ਰੰਤੂ ਬਾਅਦ ਵਿੱਚ ਉਨ੍ਹਾਂ ਦਾ ਕੁਝ ਪਤਾ ਨਹੀਂ ਚਲਦਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All