ਰਾਜਪੁਰਾ: ਇੱਥੋਂ ਦੇ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿੱਚ ਚੇਅਰਮੈਨ ਭੁਪਿੰਦਰ ਸਿੰਘ ਸੈਣੀ ਅਤੇ ਕਾਰਜਸਾਧਕ ਅਧਿਕਾਰੀ ਰਾਜ ਕਪੂਰ ਦੀ ਅਗਵਾਈ ਵਿੱਚ ਸਮਾਰੋਹ ਕਰਵਾਇਆ ਗਿਆ। ਇਸ ਵਿੱਚ ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਦੇ ਨਾਮਜ਼ਦ ਕੀਤੇ ਗਏ ਛੇ ਮੈਂਬਰਾਂ ਸੁਖਦੇਵ ਸਿੰਘ ਬਾਸਮਾਂ, ਜੈ ਕ੍ਰਿਸ਼ਨ ਅਗਰਵਾਲ, ਅਮਰ ਸਿੰਘ ਪਾਸੀ, ਬਾਵਾ ਸ਼੍ਰੀਨਾਥ, ਰਾਜੇਸ਼ ਕੁਮਾਰ ਅਤੇ ਮਹਿੰਦਰ ਸਹਿਗਲ ਨੂੰ ਅਹੁਦਾ ਸੰਭਾਲਣ ਮੌਕੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੰਬੋਜ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ ਵੀ ਮੌਜੂਦ ਸਨ। -ਪੱਤਰ ਪ੍ਰੇਰਕ