ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਪੰਚਾਂ ਤੇ ਪੰਚਾਂ ਦੀਆਂ ਜ਼ਿਮਨੀ ਚੋਣਾਂ ਲਈ ਅੱਜ ਤੋਂ ਭਰੇ ਜਾਣਗੇ ਨਾਮਜ਼ਦਗੀ ਕਾਗਜ਼

ਪੱਤਰ ਪ੍ਰੇਰਕ ਪਟਿਆਲਾ, 13 ਜੁਲਾਈ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ’ਚ ਖ਼ਾਲੀ ਸਰਪੰਚਾਂ ਤੇ ਪੰਚਾਂ ਦੀਆਂ ਅਸਾਮੀਆਂ ਭਰਨ ਲਈ ਉਪ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ...
Advertisement

ਪੱਤਰ ਪ੍ਰੇਰਕ

ਪਟਿਆਲਾ, 13 ਜੁਲਾਈ

Advertisement

ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ’ਚ ਖ਼ਾਲੀ ਸਰਪੰਚਾਂ ਤੇ ਪੰਚਾਂ ਦੀਆਂ ਅਸਾਮੀਆਂ ਭਰਨ ਲਈ ਉਪ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ 5 ਸਰਪੰਚਾਂ ਤੇ 136 ਪੰਚਾਂ ਦੀਆਂ ਅਸਾਮੀਆਂ ਖ਼ਾਲੀ ਹਨ। ਉਨ੍ਹਾਂ ਦੱਸਿਆ ਕਿ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ 14 ਜੁਲਾਈ ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਿਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀਆਂ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ 17 ਜੁਲਾਈ ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18 ਜੁਲਾਈ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ 19 ਜੁਲਾਈ ਸ਼ਾਮ 3 ਵਜੇ ਤੱਕ ਹੋਵੇਗੀ। ਵੋਟਿੰਗ 27 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲੇਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ।

ਚੋਣਾਂ ਦੀਆਂ ਤਿਆਰੀਆਂ ਮੁਕੰਮਲ: ਐੱਸਡੀਐੱਮ

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਪੰਜਾਬ ਵਿੱਚ 27 ਜੁਲਾਈ ਨੂੰ ਪੰਚਾਂ, ਸਰਪੰਚਾਂ ਦੀਆਂ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਬਾਰੇ ਸਬ-ਡਿਵੀਜ਼ਨ ਦੂਧਨਸਾਧਾਂ ਦੇ ਐੱਸਡੀਐੱਮ ਕ੍ਰਿਪਾਲਵੀਰ ਸਿੰਘ ਨੇ ਦੱਸਿਆ ਕਿ 14 ਜੁਲਾਈ ਨੂੰ ਨਾਮਜ਼ਦਗੀ ਕਾਗਜ਼ ਭਰਨ ਤੋਂ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕ੍ਰਿਪਾਲਵੀਰ ਸਿੰਘ ਨੇ ਦੱਸਿਆ ਕਿ ਬਲਾਕ ਭੁਨਰਹੇੜੀ ਦੇ ਜਿਹੜੇ ਪਿੰਡਾਂ ਵਿੱਚ ਪੰਚਾਂ ਦੀਆਂ ਚੋਣਾਂ ਹੋਣੀਆਂ ਹਨ। ਉਨ੍ਹਾਂ ਵਿੱਚ ਪਿੰਡ ਅਸਮਾਨਪੁਰ, ਤੇਜਾਂ, ਹਾਜੀਪੁਰ, ਰਸੂਲਪੁਰ ਦੋਂਦੀਮਾਜਰਾ, ਮਲਕਪੁਰ ਕੰਬੋਆਂ, ਮਹਿਮਾ, ਮਸੀਂਗਣ, ਭਸਮੜਾ, ਮਾਣਕ ਡਹਿਰ ਉਰਫ ਨੰਦਗੜ੍ਹ, ਗਣੇਸ਼ਪੁਰ, ਮੋਹਲਗੜ੍ਹ, ਬਡਲੀ, ਭਾਂਖਰ, ਭੁਨਰਹੇੜੀ, ਦੁੜਦ, ਕਟਘੇੜੀ, ਕਾਠਗੜ੍ਹ ਛੰਨਾਂ, ਸੁਰਕੜਾ ਫਾਰਮ, ਉਦੇਪੁਰ ਦੀਵਾਨਵਾਲਾ ਤੇ ਕਛਵਾ ਸ਼ਾਮਲ ਹਨ।

Advertisement