ਪਟਿਆਲਾ: ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਕਾਰਵਾਈ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਦੇ ਹੁਕਮਾਂ ’ਤੇ 1869 ਲੋਕਾਂ ਨੂੰ ਸੂਚਨਾ ਨੋਟਿਸ ਜਾਰੀ ਕੀਤੇ ਗਏ ਹਨ। ਨੋਟਿਸ ਜਾਰੀ ਹੋਣ ਵਾਲੇ ਦਿਨ ਹੀ 32 ਲੱਖ ਜਮ੍ਹਾਂ ਹੋਇਆ ਹੈ। ਸੰਯੁਕਤ ਕਮਿਸ਼ਨਰ ਨਮਨ ਮੜਕ ਨੇ ਦੱਸਿਆ ਕਿ ਨਿਗਮ ਦੇ ਅਧਿਕਾਰ ਖੇਤਰ ਵਿੱਚ ਕੁੱਲ ਯੂਨਿਟਾਂ ਦੀ ਗਿਣਤੀ 1 ਲੱਖ 6 ਹਜ਼ਾਰ ਹੈ। ਇਨ੍ਹਾਂ ਵਿੱਚੋਂ 20 ਹਜ਼ਾਰ ਯੂਨਿਟਾਂ ਨੂੰ ਸਰਕਾਰੀ ਹੁਕਮਾਂ ਅਨੁਸਾਰ ਪ੍ਰਾਪਰਟੀ ਟੈਕਸ ਭਰਨ ਤੋਂ ਛੋਟ ਦਿੱਤੀ ਗਈ ਹੈ, ਜਦੋਂ ਕਿ 22 ਹਜ਼ਾਰ ਵਪਾਰਕ ਯੂਨਿਟ ਹਨ। ਕਕਮਿਸ਼ਨਰ ਅਦਿੱਤਿਆ ਉੱਪਲ ਦਾ ਕਹਿਣਾ ਸੀ ਕਿ ਜਿਨ੍ਹਾਂ ਨੇ ਟੈਕਸ ਨਹੀਂ ਭਰਿਆ, ਉਹ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਭਰ ਕੇ 10 ਫੀਸਦੀ ਛੋਟ ਪ੍ਰਾਪਤ ਕਰ ਸਕਦੇ ਹਨ। -ਖੇਤਰੀ ਪ੍ਰਤੀਨਿਧ