ਐੱਨ ਐੱਸ ਐੱਸ ਦਿਵਸ ਮਨਾਇਆ
ਯੂਨੀਵਰਸਿਟੀ ਕਾਲਜ ਮੀਰਾਂਪੁਰ ’ਚ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਐੱਨ ਐੱਸ ਐੱਸ ਦਿਵਸ ਮਨਾਇਆ ਗਿਆ ਤੇ ਪ੍ਰੋਗਰਾਮ ਅਫ਼ਸਰ ਡਾ. ਤੇਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਇੱਕ ਰੋਜ਼ਾ ਐੱਨ ਐੱਸ ਐੱਸ ਕੈਂਪ ਲਾਇਆ ਗਿਆ। ਮੁੱਖ ਮਹਿਮਾਨ ਵਜੋਂ ਸ਼ਾਮਲ...
Advertisement
ਯੂਨੀਵਰਸਿਟੀ ਕਾਲਜ ਮੀਰਾਂਪੁਰ ’ਚ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਐੱਨ ਐੱਸ ਐੱਸ ਦਿਵਸ ਮਨਾਇਆ ਗਿਆ ਤੇ ਪ੍ਰੋਗਰਾਮ ਅਫ਼ਸਰ ਡਾ. ਤੇਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਇੱਕ ਰੋਜ਼ਾ ਐੱਨ ਐੱਸ ਐੱਸ ਕੈਂਪ ਲਾਇਆ ਗਿਆ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮਾਜ ਦੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਕੈਂਪ ਦੌਰਾਨ ਕਾਲਜ ਦੇ ਨਾਲ ਲੱਗਦੇ ਪਟਿਆਲਾ-ਪਿਹੋਵਾ ਮੁੱਖ ਸੜਕ ਤੋਂ ਕਾਲਜ ਨੂੰ ਜਾਂਦੀ ਸੜਕ ’ਤੇ ਸਫਾਈ ਕੀਤੀ ਗਈ।
Advertisement
Advertisement
×