ਨਰਸਿੰਗ ਕਿੱਤਾ ਨਹੀਂ, ਮਨੁੱਖਤਾ ਦੀ ਸੇਵਾ ਹੈ: ਬਰਸਟ
ਆਦਰਸ਼ ਕਾਲਜ ਆਫ ਨਰਸਿੰਗ, ਚੋਹਠ ਸਮਾਣਾ ਰੋਡ ਪਟਿਆਲਾ ਵਿੱਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ...
ਆਦਰਸ਼ ਕਾਲਜ ਆਫ ਨਰਸਿੰਗ, ਚੋਹਠ ਸਮਾਣਾ ਰੋਡ ਪਟਿਆਲਾ ਵਿੱਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ, ਸਟਾਫ ਅਤੇ ਪ੍ਰਬੰਧਕਾਂ ਵਿੱਚ ਬਹੁਤ ਉਤਸ਼ਾਹ ਸੀ। ਇਸ ਦੌਰਾਨ ਨਰਸਿੰਗ ਦੇ ਵਿਦਿਆਰਥੀਆਂ ਨੂੰ ਸਹੁੰ ਚੁਕਵਾਈ ਗਈ, ਜਿਸ ਵਿੱਚ ਉਨ੍ਹਾਂ ਨੇ ਸੱਚਾਈ, ਇਮਾਨਦਾਰੀ ਅਤੇ ਸੇਵਾ ਭਾਵ ਨਾਲ ਆਪਣਾ ਫਰਜ਼ ਨਿਭਾਉਣ ਦਾ ਪ੍ਰਣ ਲਿਆ।
ਇਸ ਮੌਕੇ ਸ੍ਰੀ ਬਰਸਟ ਨੇ ਆਪਣੇ ਸੰਬੋਧਨ ਦੌਰਾਨ ਨਰਸਿੰਗ ਖੇਤਰ ਦੀ ਮਹੱਤਤਾ ਉੱਤੇ ਰੋਸ਼ਨੀ ਪਾਈ। ਉਨ੍ਹਾਂ ਕਿਹਾ ਕਿ ਨਰਸਿੰਗ ਸਿਰਫ਼ ਇੱਕ ਕਿੱਤਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਮਾਧਿਅਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੇਵਾ ਭਾਵ, ਮਿਹਨਤ ਅਤੇ ਅਨੁਸ਼ਾਸਨ ਨਾਲ ਸਮਾਜ ਦੀ ਸੇਵਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਨਵੇਂ ਮੌਕੇ ਪੈਦਾ ਕਰ ਰਹੇ ਹਨ। ਸ੍ਰੀ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ। ਇਸ ਇਤਿਹਾਸਕ ਪਹਿਲ ਰਾਹੀਂ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 2300 ਤੋਂ ਵੱਧ ਇਲਾਜ ਪੈਕੇਜ਼ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ।
ਸਮਾਗਮ ਦੌਰਾਨ ਕਾਲਜ ਪ੍ਰਬੰਧਕਾਂ ਵੱਲੋਂ ਹਰਚੰਦ ਸਿੰਘ ਬਰਸਟ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਦਰਸ਼ ਕਾਲਜ ਆਫ ਨਰਸਿੰਗ ਦੇ ਚੇਅਰਮੈਨ ਡਾ. ਕੇ ਕੇ ਜੋਹਰੀ, ਪ੍ਰਿੰਸੀਪਲ ਸਿਮਰਨਜੀਤ ਕੌਰ, ਸਤਪਾਲ ਜੋਹਰੀ, ਹਜ਼ਾਰੀ ਲਾਲ ਜੋਹਰੀ, ਹਰਿੰਦਰ ਸਿੰਘ ਧਬਲਾਨ ਸਣੇ ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਰਹੇ।

