DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਮੈਂਬਰਾਂ ਨੂੰ ਸਹੁੰ ਚੁਕਾਈ

ਪਟਿਆਲਾ ਜ਼ਿਲ੍ਹੇ ਦੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਦੇ 23 ਅਤੇ ਪੰਚਾਇਤ ਸਮਿਤੀਆਂ ਦੇ 184 ਮੈਂਬਰਾਂ ਨੂੰ ਅੱਜ ਇਥੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਹੁਦੇ ਦੀ ਸਹੁੰ ਚੁਕਾਉਂਦਿਆਂ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਯਕੀਨੀ ਬਣਾਉਣ ਸਣੇ ਲੋਕ...

  • fb
  • twitter
  • whatsapp
  • whatsapp
featured-img featured-img
ਪਟਿਆਲਾ ਵਿੱਚ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਮੈਂਬਰ ਅਤੇ ਹੋਰ। -ਫੋਟੋ: ਰਾਜੇਸ਼ ਸੱਚਰ
Advertisement

ਪਟਿਆਲਾ ਜ਼ਿਲ੍ਹੇ ਦੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਦੇ 23 ਅਤੇ ਪੰਚਾਇਤ ਸਮਿਤੀਆਂ ਦੇ 184 ਮੈਂਬਰਾਂ ਨੂੰ ਅੱਜ ਇਥੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਹੁਦੇ ਦੀ ਸਹੁੰ ਚੁਕਾਉਂਦਿਆਂ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਯਕੀਨੀ ਬਣਾਉਣ ਸਣੇ ਲੋਕ ਮੁਸ਼ਕਲਾਂ ਦੇ ਹੱਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਨੁਮਾਇੰਦਿਆਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇ ’ਤੇ ਜ਼ੋਰ ਦਿੱਤਾ। ਇਸ ਮੌਕੇ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ, ਵਿਧਾਇਕ ਚੇਤਨ ਜੌੜਾਮਾਜਰਾ, ਦੇਵ ਮਾਨ ਤੇ ਗੁਰਲਾਲ ਘਨੌਰ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਵਿਰਕ ਸਣੇ ਸਨੌਰ ਦੇ ਹਲਕਾ ਇੰਚਾਰਜ ਰਣਜੋਧ ਹਡਾਣਾ ਤੇ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।

ਮਾਲੇਰਕੋਟਲਾ (ਪੱਤਰ ਪ੍ਰੇਰਕ): ਜ਼ਿਲ੍ਹਾ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪਰਿਸ਼ਦ ਦੇ 10 ਅਤੇ ਵੱਖ-ਵੱਖ ਬਲਾਕਾਂ ਨਾਲ ਸਬੰਧਤ ਪੰਚਾਇਤ ਸਮਿਤੀਆਂ ਦੇ 45 ਨਵ-ਚੁਣੇ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਸਥਾਨਕ ਉਰਦੂ ਅਕੈਡਮੀ ਵਿੱਚ ਸਹੁੰ ਚੁੱਕ ਸਮਾਗਮ ਹੋਇਆ। ਇਸ ਮੌਕੇ ਏ ਡੀ ਸੀ (ਵਿਕਾਸ) ਰਿੰਪੀ ਗਰਗ ਨੇ ਵਿਧਾਇਕਾਂ ਅਤੇ ਨਵ ਚੁਣੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਮੈਂਬਰਾਂ ਦਾ ਸਵਾਗਤ ਕਰਦਿਆਂ ਜੇਤੂ ਉਮੀਦਵਾਰਾਂ ਨੂੰ ਅਹੁਦਾ ਸੰਭਾਲਣ ਲਈ ਰਸਮੀ ਸਹੁੰ ਚੁਕਾਈ। ਜ਼ਿਲ੍ਹਾ ਪ੍ਰਰਿਸ਼ਦ ਮਾਲੇਰਕੋਟਲਾ ਅਤੇ ਪੰਚਾਇਤ ਸਮਿਤੀ ਮਾਲੇਰਕੋਟਲਾ, ਅਮਰਗੜ੍ਹ ਅਤੇ ਅਹਿਮਦਗੜ੍ਹ ਦੇ ਮੈਂਬਰਾਂ ਨੇ ਅਹਿਦ ਲਿਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਕਾਨੂੰਨੀ ਪ੍ਰਬੰਧਾਂ ਅਨੁਸਾਰ ਬਿਨਾਂ ਕਿਸੇ ਪੱਖਪਾਤ, ਭੇਦਭਾਵ ਜਾਂ ਦਬਾਅ ਦੇ ਨਿਭਾਉਣਗੇ। ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਅਤੇ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਨਵ-ਚੁਣੇ ਪ੍ਰਤੀਨਿਧੀਆਂ ਨੂੰ ਵਧਾਈ ਦਿੱਤੀ।

Advertisement

Advertisement
Advertisement
×