ਗੁਲਾੜ੍ਹ ਦੀ 4 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ

ਗੁਲਾੜ੍ਹ ਦੀ 4 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ

ਗੁਲਾੜ੍ਹ ਦੀ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਲੈਂਦੀ ਹੋਈ ਪ੍ਰਸ਼ਾਸਨ ਦੀ ਟੀਮ। -ਫੋਟੋ: ਚੌਹਾਨ

ਪੱਤਰ ਪ੍ਰੇਰਕ  

ਪਾਤੜਾਂ, 19 ਮਈ 

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਲਈ ਚਲਾਈ ਮੁਹਿੰਮ ਤਹਿਤ ਬਲਾਕ ਪਾਤੜਾਂ ਅਧੀਨ ਆਉਂਦੇ ਪਿੰਡ ਗੁਲਾੜ੍ਹ ਦੀ ਚਾਰ ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਾਬਜ ਵਿਅਕਤੀ ਕੋਲੋਂ ਕਬਜ਼ਾ ਛੁਡਵਾਇਆ ਹੈ। ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਪਾਤੜਾਂ ਗੁਰਤੇਜ ਸਿੰਘ ਦੀ ਅਗਵਾਈ ਅਤੇ ਨਾਇਬ ਤਹਿਸੀਲਦਾਰ ਕਮ ਡਿਊਟੀ ਮੈਜਿਸਟਰੇਟ ਰਾਮ ਲਾਲ ਦੀ ਦੇਖਰੇਖ ਹੇਠ ਕਬਜ਼ਾ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਕਬਜ਼ਾ ਕਾਰਵਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਥਾਣਾ ਮੁਖੀ ਪਾਤੜਾਂ ਇੰਸਪੈਕਟਰ ਇੰਦਰਪਾਲ ਸਿੰਘ ਚੌਹਾਨ ਤੇ ਥਾਣਾ ਮੁਖੀ ਸ਼ੁਤਰਾਣਾ ਸਬ ਇੰਸਪੈਕਟਰ ਮੋਹਨ ਸਿੰਘ ਦੀ ਅਗਵਾਈ ਵਿੱਚ ਵੱਡੀ ਪੱਧਰ ਉੱਤੇ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ।

ਬੀਡੀਪੀਓ ਪਾਤੜਾਂ ਗੁਰਤੇਜ ਸਿੰਘ ਨੇ ਦੱਸਿਆ ਕਿ ਪਿੰਡ ਗੁਲਾੜ੍ਹ ਦੀ 31 ਕਨਾਲ 5 ਮਰਲੇ ਜ਼ਮੀਨ ਉੱਤੇ ਪਿਛਲੇ ਕਰੀਬ ਢਾਈ ਦਹਾਕਿਆਂ ਤੋਂ ਇਕ ਵਿਅਕਤੀ ਕਾਬਜ਼ ਸੀ ਜਿਸ ਨੇ ਕਦੇ ਗਰਾਮ ਪੰਚਾਇਤ ਨੂੰ ਚਕੋਤਾ ਜਮ੍ਹਾਂ ਨਹੀਂ ਕਰਵਾਇਆ।  ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਪੰਚਾਇਤੀ ਜ਼ਮੀਨਾਂ ਉਤੇ ਕਾਬਜ਼ ਲੋਕਾਂ ਤੋਂ ਕਬਜ਼ੇ ਛੁਡਵਾਏ ਜਾਣਗੇ।

ਜ਼ਮੀਨੀ ਬੋਲੀ ਸਮੇਂ ਕਿਸਾਨਾਂ ਵੱਲੋਂ ਨਾਅਰੇਬਾਜ਼ੀ 

ਅਮਰਗੜ੍ਹ (ਪੱਤਰ ਪ੍ਰੇਰਕ): ਇਥੇ ਨਗਰ ਪੰਚਾਇਤ ਦਫਤਰ ਦੇ ਮੁੱਖ ਗੇਟ ਬੰਦ ਕਰਕੇ ਜ਼ਮੀਨ ਦੀ ਬੋਲੀ ਕਰਵਾਈ ਗਈ। ਗੇਟ ਦੇ ਬਾਹਰ ਖੜ੍ਹੇ ਕਿਸਾਨ ਕਰਨਵੀਰ ਸਿੰਘ, ਲਵਪ੍ਰੀਤ ਸਿੰਘ, ਲਾਡਪ੍ਰੀਤ ਸਿੰਘ ਮੁਹਾਲਾ ਆਦਿ ਨੇ ਦੋਸ਼ ਲਗਾਇਆ ਕਿ ਜਦੋਂ ਉਹ ਦਫ਼ਤਰ ਪੁੱਜੇ ਤਾਂ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਗੇਟ ’ਤੇ ਭਾਰੀ ਪੁਲੀਸ ਫੋਰਸ ਤਾਇਨਾਤ ਸੀ। ਪ੍ਰੰਤੂ ਜਦੋਂ ਉਨ੍ਹਾਂ ਕਾਰਜ ਸਾਧਕ ਅਫਸਰ ਨੂੰ ਫੋਨ ਕੀਤਾ ਤਾਂ ਉਨ੍ਹਾਂ ਫੋਨ ਨਹੀਂ ਚੱਕਿਆ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਪੰਚਾਇਤੀ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰ ਰਹੇ ਹਨ। ਬੰਜਰ ਜ਼ਮੀਨ ਨੂੰ ਪੱਧਰਾ ਤੇ ਚਾਲੂ ਕਰਨ ਲਈ ਉਨਾਂ ਬਹੁਤ ਮਿਹਨਤ ਕੀਤੀ ਹੈ। ਪਰ ਅੱਜ ਦੁਖੀ ਹੋਣਾ ਪੈ ਰਿਹਾ ਹੈ ਕਿ ਉਨ੍ਹਾਂ ਨੂੰ ਬੋਲੀ ਦੇਣ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਇਸ ਸਬੰਧੀ ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਨੇ ਕਿਹਾ ਕਿ ਬੋਲੀ ਦਾ ਸਮਾਂ 11 ਵਜੇ ਸੀ। ਉਹ ਸਾਰਿਆਂ ਨੂੰ ਬੋਲੀ ਦੀ ਜ਼ਮਾਨਤ ਰਾਸ਼ੀ ਭਰਨ ਲਈ ਆਵਾਜ਼ਾ ਮਾਰਦੇ ਰਹੇ। ਪਰ ਜਿਨ੍ਹਾਂ ਨੇ ਜਮਾਨਤ ਰਾਸ਼ੀ 11 ਵਜੇ ਤੱਕ ਭਰ ਦਿੱਤੀ ਉਨ੍ਹਾਂ ਨੂੰ ਹੀ ਬੋਲੀ ਦੇਣ ਦੇ ਅਧਿਕਾਰ ਦਿੱਤੇ ਗਏ। ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਬੀਬੀ ਜਸਪਾਲ ਕੌਰ, ਸਰਬਜੀਤ ਸਿੰਘ ਗੋਗੀ, ਮੀਤ ਪ੍ਰਧਾਨ ਗੁਰਦਾਸ ਸਿੰਘ, ਐਸ ਸੀ ਸ਼ੇਰ ਸਿੰਘ, ਸ਼ਰਧਾ ਰਾਮ ਆਦਿ ਤੇ ਇਲਾਵਾ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ, ਡੀਐਸਪੀ, ਐਸ ਐਚ ਓ ਤੇ ਹੋਰ ਅਧਿਅਕਾਰੀ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All