DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਾਭਾ ਨਾਲ ਰਿਸ਼ਤਾ ਪੁਰਾਣਾ: ਸੈਣੀ

ਮੁੱਖ ਮੰਤਰੀ ਨੇ ਮਹਾਰਾਜਾ ਰਿਪੁਦਮਨ ਸਿੰਘ ਦੇ ਵਾਰਿਸਾਂ ਨਾਲ ਮੁਲਾਕਾਤ ਕੀਤੀ

  • fb
  • twitter
  • whatsapp
  • whatsapp
featured-img featured-img
ਸ਼ਾਹੀ ਪਰਿਵਾਰ ਨੂੰ ਮਿਲਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ।
Advertisement
ਇੱਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਹੀਰਾ ਮਹਿਲ ਵਿੱਚ ਮਹਾਰਾਜਾ ਰਿਪੁਦਮਨ ਸਿੰਘ ਦੇ ਵਾਰਸਾਂ ਨਾਲ ਮੁਲਾਕਾਤ ਕੀਤੀ। ਦਰਅਸਲ, ਉਨ੍ਹਾਂ ਬੀਤੇ ਦਿਨ ਮਹਾਰਾਜਾ ਰਿਪੁਦਮਨ ਸਿੰਘ ਦੀ ਪੰਜਵੀਂ ਪੀੜ੍ਹੀ ਦੀ ਦਸਤਾਰਬੰਦੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਣਾ ਸੀ ਪਰ ਕਿਸੇ ਕਾਰਨ ਉਹ ਨਹੀਂ ਪਹੁੰਚ ਸਕੇ ਸਨ।

ਅੱਜ ਸ੍ਰੀ ਸੈਣੀ ਨੇ ਇੱਥੇ ਮੀਡੀਆ ਨਾਲ ਪੰਜਾਬੀ ਵਿੱਚ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਾਲ 2014 ਤੋਂ ਪਹਿਲਾਂ ਹਰਿਆਣਾ ਵਿੱਚ ਵੀ ਭਾਜਪਾ ਦੀ ਹਾਲਤ ਬਹੁਤ ਚੰਗੀ ਨਹੀਂ ਜਾਪਦੀ ਸੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਉਹ ਇੱਥੇ ਡਬਲ ਇੰਜਣ ਸਰਕਾਰ ਬਣਾਉਣ ’ਚ ਸਫ਼ਲ ਰਹੇ ਹਨ। ਹੁਣ ਲੋਕ ਉਨ੍ਹਾ2 ਦੇ ਕੰਮ ਤੋਂ ਸੰਤੁਸ਼ਟ ਹੋ ਕੇ ਉਨ੍ਹਾਂ ਨੂੰ ਵਾਰ-ਵਾਰ ਮੌਕਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰਿਆਣਾ ਵਿੱਚ 24 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇ ਰਹੇ ਹਨ।

Advertisement

ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਤੇ ਕਿਹਾ ਕਿ ਪੰਜਾਬ ਵਿੱਚ ਹਰ ਪਾਸੇ ਭ੍ਰਿਸ਼ਟਾਚਾਰ ਦੀ ਛਾਪ ਦੇਖੀ ਜਾ ਸਕਦੀ ਹੈ। ਉਨ੍ਹਾਂ ਪੰਜਾਬ ਦੇ ਵਿੱਚ ਵਧ ਰਹੇ ਅਪਰਾਧਾਂ ਬਾਬਤ ਵੀ ਚਿੰਤਾ ਪ੍ਰਗਟਾਈ। ਪੰਜਾਬ ਅਤੇ ਹਰਿਆਣਾ ਦੀ ਸਾਂਝ ਦੀ ਗੱਲ ਕਰਦਿਆਂ ਮੁੱਖ ਮੰਤਰੀ ਸ੍ਰੀ ਸੈਣੀ ਨੇ ਕਿਹਾ ਕਿ ਦੋਵਾਂ ਦੀ ਇੱਕੋ ਛੱਤ ਤੇ ਇੱਕੋ ਵਿਹੜਾ ਹੈ। ਭਾਵੇਂ ਦੋ ਭਰਾ ਸੰਨ 1966 ਵਿੱਚ ਵੱਖ ਹੋ ਗਏ ਸਨ ਪਰ ਦੋਵਾਂ ਦਾ ਸੱਭਿਆਚਾਰ ਇੱਕੋ ਹੈ। ਉਨ੍ਹਾਂ ਕਿਹਾ ਕਿ ਨਾਭਾ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ ਹੈ ਤੇ ਉਹ ਪਹਿਲਾਂ ਵੀ ਬਹੁਤ ਵਾਰੀ ਇੱਥੇ ਆ ਚੁੱਕੇ ਹਨ।

Advertisement

Advertisement
×