ਗਣਤੰਤਰ ਦਿਵਸ ’ਤੇ ਪੂਟਾ ਨੇ ਪੰਜਾਬੀ ਵਰਸਿਟੀ ਕੈਂਪਸ ’ਚ ਰੋਸ ਮਾਰਚ ਕੱਢਿਆ

ਗਣਤੰਤਰ ਦਿਵਸ ’ਤੇ ਪੂਟਾ ਨੇ ਪੰਜਾਬੀ ਵਰਸਿਟੀ ਕੈਂਪਸ ’ਚ ਰੋਸ ਮਾਰਚ ਕੱਢਿਆ

ਪੰਜਾਬੀ ਯੂਨੀਵਰਸਿਟੀ ਕੈਂਪਸ ‘ਚ ਅਧਿਆਪਕ ਗਣਤੰਤਰ ਦਿਹਾੜੇ ਮੌਕੇ ਰੋਸ ਮਾਰਚ ਕੱਢਦੇ ਹੋਏ।

ਰਵੇਲ ਸਿੰਘ ਭਿੰਡਰ

ਪਟਿਆਲਾ, 27 ਜਨਵਰੀ

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੁਆਰਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੇ ਸੱਦੇ ਨੂੰ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਰੋਸ ਮਾਰਚ  ਕੀਤਾ ਗਿਆ।  ਮਾਰਚ ਦੀ ਸਮਾਪਤੀ ਉਪਰੰਤ ਇੱਕਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਪੂਟਾ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ ਨੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। 

ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਆਮ ਲੋਕਾਂ ਪ੍ਰਤੀ ਅਪਣਾਈ ਦਮਨਕਾਰੀ ਨੀਤੀ ਕਰਕੇ ਇਨ੍ਹਾਂ ਲੋਕਾਂ ਦਾ ਆਮ ਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ। ਇਨਾਂ ਕਾਨੂੰਨਾਂ ਕਰਕੇ ਆਮ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਮਾਨ ਸਿੰਘ ਢੀਂਡਸਾ (ਸਾਬਕਾ ਪ੍ਰੋਫੈਸਰ) ਨੇ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਸਾਹਿਬਾਨ ਵੱਲੋਂ ਵੱਖ-ਵੱਖ ਲੋਕ ਸੰਘਰਸ਼ਾਂ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਮਾਰਚ ਵਿੱਚ ਪੂਟਾ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ, ਸਕੱਤਰ ਡਾ. ਅਵਨੀਤ ਪਾਲ ਸਿੰਘ ਪੂਟਾ ਮੀਤ ਪ੍ਰਧਾਨ ਡਾ. ਮਨਿੰਦਰ ਸਿੰਘ, ਸਕੱਤਰ ਡਾ. ਅਵਨੀਤ ਪਾਲ ਸਿੰਘ, ਜੁਆਇੰਟ ਸਕੱਤਰ ਡਾ. ਬਲਰਾਜ ਸਿੰਘ ਬਰਾੜ, ਕਾਰਜਕਾਰਨੀ ਮੈਂਬਰ ਡਾ. ਪਰਮਵੀਰ ਸਿੰਘ, ਡਾ. ਖੁਸ਼ਦੀਪ ਗੋਇਲ ਅਤੇ ਡਾ. ਰਜਿੰਦਰ ਸਿੰਘ ਅਤੇ ਭਾਰੀ ਗਿਣਤੀ ਵਿੱਚ ਅਧਿਆਪਕ ਸਾਹਿਬਾਨ,  ਕਰਮਚਾਰੀ ਅਤੇ ਵਿਦਿਆਰਥੀ ਵੀ ਸ਼ਾਮਲ ਹੋਏ। ਪੂਟਾ ਵੱਲੋਂ ਯੂਨੀਵਰਸਿਟੀ ਪ੍ਰਸ਼ਾਸ਼ਨ ਨੂੰ ਅਧਿਆਪਕਾਂ ਦੀਆਂ ਹੱਕੀ ਮੰਗਾਂ ਸਬੰਧੀ ਦਿੱਤੇ ਗਏ ਮੰਗ ਪੱਤਰ ਸਬੰਧੀ ਕੋਈ ਕਾਰਵਾਈ ਨਾ ਹੋਣ ਅਗਲੇ ਦਿਨਾਂ ਤੋਂ ਕਲਮ ਛੋੜ ਕਰਨ ਦਾ ਵੀ ਫੈਸਲਾ ਲਿਆ ਗਿਆ। ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਕੈਂਪਸ ਤੋਂ ਇਲਾਵਾ ਮੁਹਾਲੀ ਅਤੇ ਤਲਵੰਡੀ ਸਾਬੋ ਵਿਖੇ ਵੀ ਅਧਿਆਪਕ ਸਾਹਿਬਾਨ ਨੇ ਇਸ ਹੜਤਾਲ ਨੂੰ ਭਰਪੂਰ ਹੁੰਗਾਰਾ ਦਿੱਤਾ।

ਪੰਜਾਬੀ ਵਰਸਿਟੀ ਕਰਮਚਾਰੀ ਸੰਘ ਦਾ ਧਰਨਾ ਸਮਾਪਤ

ਪਟਿਆਲਾ, (ਨਿਜੀ ਪੱਤਰ ਪ੍ਰੇਰਕ): ਪੰਜਾਬੀ ਯੂਨੀਵਰਸਿਟੀ ਗੈਰ-ਅਧਿਆਪਨ ਕਰਮਚਾਰੀ ਸੰਘ (ਬੀ ਅਤੇ ਸੀ ਸ਼੍ਰੇਣੀ) ਵੱਲੋਂ ਅੱਧੇ ਮਹੀਨੇ ਤੋਂ ਵਿੱਢੇ ਸੰਘਰਸ਼ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੰਗਾਂ ਮੰਨੇ ਜਾਣ ਮਗਰੋਂ ਸਮਾਪਤ ਕਰ ਦਿੱਤਾ  ਹੈ। ਸੰਘਰਸ਼ ਕਰ ਰਹੀ ਜਥੇਬੰਦੀ ਗੈਰ ਅਧਿਆਪਨ ਕਰਮਚਾਰੀ ਸੰਘ ਨੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੰਗਾਂ ਮੰਨੇ ਜਾਣ ’ਤੇ ਮੁਲਾਜ਼ਮਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਭਾਵੇਂ ਸੰਘਰਸ਼ ਨਾਲ ਸਬੰਧਤ ਕਈ ਮੰਗਾਂ ਮੰਨੇ ਜਾਣ ਦੀ ਗੱਲ ਸਾਹਮਣੇ ਆਈ ਹੈ ਪਰ ਇਨ੍ਹਾਂ ਬਾਰੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਧਿਕਾਰਤ ਤੌਰ ’ਤੇ ਕੁੱਝ ਨਹੀ ਦੱਸਿਆ ਕਿ ਪ੍ਰੰਤੂ ਜਥੇਬੰਦੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਨੇ ਸੰਘਰਸ਼ ਦੀ ਸਮਾਪਤੀ ਸਬੰਧੀ ਦੱਸਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਤਿੰਨੋਂ ਕੱਢੇ ਕਰਮਚਾਰੀ ਬਹਾਲ ਕਰਨ ਦਾ ਫੈਸਲਾ ਲਿਆ ਗਿਆ।ਇਸ ਤੋਂ ਇਲਾਵਾ ਕਰਮਚਾਰੀਆਂ ਦੀਆਂ ਬਾਕੀ ਮੰਗਾਂ ਬਾਰੇ ਜਲਦੀ ਮੀਟਿੰਗ ਕਰਕੇ  ਫੈਸਲਾ ਕਰਨ ਦਾ ਨਿਰਣਾ ਲਿਆ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All