ਪਟਿਆਲਾ: ਮਾਘੀ ਦੀ ਸੰਗਰਾਂਦ ਮੌਕੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਪੰਗਤ-ਸੰਗਤ ਕੀਤੀ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਦੀ ਰੌਸ਼ਨੀ ’ਚ ਜਾਣੂੰ ਕਰਵਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤਿੰ੍ਰੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ ਆਦਿ ਹਾਜ਼ਰ ਸਨ।
-ਨਿਜੀ ਪੱਤਰ ਪ੍ਰੇਰਕ