DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਂਪ ’ਚ ਰਿਹਾਇਸ਼ੀ ਨਕਸ਼ਿਆਂ ਤੇ ਐੱਨ ਓ ਸੀ ਫਾਈਲਾਂ ਦਾ ਮੌਕੇ ’ਤੇ ਨਿਬੇੜਾ

ਮੇਅਰ ਦੇ ਨਿਰਦੇਸ਼ਾਂ ’ਤੇ ਮਾਮਲਿਆਂ ਦੇ ਹੱਲ ਲਈ ਮੁਹਿੰਮ ਚਲਾਈ

  • fb
  • twitter
  • whatsapp
  • whatsapp
Advertisement

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਆਦੇਸ਼ਾਂ ’ਤੇ ਨਗਰ ਨਿਗਮ ਦਫ਼ਤਰ ਵਿੱਚ ਲੋਕਾਂ ਦੀਆਂ ਲੰਮੇ ਸਮੇਂ ਤੋਂ ਬਕਾਇਆ ਪਈਆਂ ਫਾਈਲਾਂ ਦੇ ਨਿਬੇੜੇ ਲਈ ਵਿਸ਼ੇਸ਼ ਸੁਵਿਧਾ ਕੈਂਪ ਲਾਇਆ ਗਿਆ। ਕੈਂਪ ਦੌਰਾਨ ਬਿਲਡਿੰਗ ਸ਼ਾਖਾ ਨਾਲ ਸਬੰਧਤ 45 ਰਿਹਾਇਸ਼ੀ ਨਕਸ਼ਿਆਂ ਅਤੇ 15 ਐੱਨ ਓ ਸੀ ਫਾਈਲਾਂ ਦਾ ਮੌਕੇ ’ਤੇ ਨਿਬੇੜਾ ਕੀਤਾ ਗਿਆ। ਜਿਨ੍ਹਾਂ ਫਾਈਲਾਂ ਵਿੱਚ ਦਸਤਾਵੇਜ਼ਾਂ ਦੀ ਘਾਟ ਸੀ, ਉਨ੍ਹਾਂ ਦੇ ਬਿਨੈਕਾਰਾਂ ਨੂੰ ਲੋੜੀਂਦੇ ਕਾਗਜ਼ਾਤ ਪੂਰੇ ਕਰਨ ਬਾਰੇ ਜਾਣੂ ਕਰਵਾਇਆ ਗਿਆ ਤਾਂ ਜੋ ਉਨ੍ਹਾਂ ਨੂੰ ਵੀ ਜਲਦੀ ਮਨਜ਼ੂਰੀ ਦਿੱਤੀ ਜਾ ਸਕੇ। ਮੇਅਰ ਕੁੰਦਨ ਗੋਗੀਆ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਖ਼ੁਦ ਕੈਂਪ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਤੋਂ ਕਰਨ ਦੀ ਹਦਾਇਤ ਕੀਤੀ। ਕੈਂਪ ਦੌਰਾਨ ਜਨਮ ਅਤੇ ਮੌਤ ਸ਼ਾਖਾ ਦੇ ਲੰਬਿਤ ਪਏ ਸਰਟੀਫਿਕੇਟਾਂ ਦੇ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ। ਲੋਕਾਂ ਨੂੰ ਜਲਦੀ ਰਾਹਤ ਪਹੁੰਚਾਉਣ ਲਈ ਅਧਿਕਾਰੀਆਂ ਨੇ ਦਫ਼ਤਰੀ ਸਮੇਂ ਤੋਂ ਇਲਾਵਾ ਵਾਧੂ ਸ਼ਿਫਟਾਂ ਵਿੱਚ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਜਨਮ ਅਤੇ ਮੌਤ ਸ਼ਾਖਾ ਦੀ ਮੰਗ ਅਨੁਸਾਰ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਾਧੂ ਸਟਾਫ਼ ਤਾਇਨਾਤ ਕਰਨ ਦਾ ਫ਼ੈਸਲਾ ਵੀ ਲਿਆ ਗਿਆ। ਸ਼ਾਖਾ ਦੇ ਕੰਮਕਾਜ ਨੂੰ ਹੋਰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਤੇਜ਼ ਬਣਾਉਣ ਲਈ ਸਟਾਫ਼ ਦੀਆਂ ਮਲਟੀਪਲ ਆਈ ਡੀਜ਼ ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ।

Advertisement
Advertisement
×