ਪੱਤਰ ਪ੍ਰੇਰਕ
ਘਨੌਰ, 6 ਅਗਸਤ
ਥਾਣਾ ਖੇੜੀ ਗੰਡਿਆ ਦੀ ਪੁਲੀਸ ਨੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਇਨੋਵਾ ਅਤੇ ਫਿਗੋ ਗੱਡੀ ਵਿੱਚ ਘੁੰਮਣ ਵਾਲੇ ਦੋ ਵਿਅਕਤੀਆਂ ਵਿੱਚੋਂ ਇੱਕ ਨੂੰ ਗੱਡੀ ਸਮੇਤ ਕਾਬੂ ਕਰ ਲਿਆ। ਜਦੋਂ ਕਿ ਦੂਜਾ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲੀਸ ਨੇ ਦੱਸਿਆ ਕਿ ਪੁਲੀਸ ਨੂੰ ਅਜਿਹੀ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਨਿਰਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਾਸੀ ਪਿੰਡ ਖਾਨਪੁਰ ਬੜਿੰਗ ਇਨੋਵਾ ਅਤੇ ਫਿਗੋ ਗੱਡੀਆਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਗੈਰਕਾਨੂੰਨੀ ਕੰਮ ਕਰਦੇ ਹਨ ਜਿਸ ’ਚੋਂ ਇਕ ਫਿਗੋ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਉਹਨਾਂ ਦੱਸਿਆ ਕਿ ਦੋਵੇਂ ਗੱਡੀਆਂ ’ਤੇ ਜਾਅਲੀ ਨੰਬਰ ਪਲੇਟਾਂ ਲੱਗੀਆਂ ਹੋਈਆਂ ਸਨ।