ਪੱਤਰ ਪ੍ਰੇਰਕ
ਸੰਦੌੜ, 4 ਨਵੰਬਰ
ਥਾਣਾ ਸੰਦੌੜ ਦੀ ਪੁਲੀਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਥਾਣਾ ਸੰਦੌੜ ਦੇ ਮੁਖੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਹਰਵਿੰਦਰ ਸਿੰਘ ਵਾਸੀ ਕੰਗਣਵਾਲ ਜੋ ਕਿ ਬਾਹਰੋਂ ਸਸਤੇ ਰੇਟਾਂ ’ਤੇ ਨਸ਼ੀਲੀਆਂ ਗੋਲੀਆਂ ਲਿਆ ਕੇ ਅੱਗੇ ਵੇਚਦਾ ਹੈ। ਪੁਲੀਸ ਨੇ ਸੂਚਨਾ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ 1050 ਦੇ ਕਰੀਬ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪਿਛਲੇ ਕਈ ਦਿਨਾਂ ਵਿੱਚ ਕਈ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।