ਪਿੰਡ ਮਰੋੜੀ ’ਚੋਂ ਸੌ ਲਿਟਰ ਸ਼ਰਾਬ ਬਰਾਮਦ
ਸਦਰ ਪੁਲੀਸ ਨੇ ਪਿੰਡ ਮਰੋੜੀ ਵਿੱਚ ਛਾਪੇਮਾਰੀ ਦੌਰਾਨ ਕੁਲਵੰਤ ਸਿੰਘ ਵਾਸੀ ਪਿੰਡ ਮਰੋੜੀ ਵਿਰੁੱਧ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲੇ ਦੇ ਜਾਂਚ ਅਧਿਕਾਰੀ ਮਵੀ ਕਲਾਂ ਥਾਣੇ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਏਐਸਆਈ ਰਣਜੀਤ ਸਿੰਘ...
Advertisement
ਸਦਰ ਪੁਲੀਸ ਨੇ ਪਿੰਡ ਮਰੋੜੀ ਵਿੱਚ ਛਾਪੇਮਾਰੀ ਦੌਰਾਨ ਕੁਲਵੰਤ ਸਿੰਘ ਵਾਸੀ ਪਿੰਡ ਮਰੋੜੀ ਵਿਰੁੱਧ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲੇ ਦੇ ਜਾਂਚ ਅਧਿਕਾਰੀ ਮਵੀ ਕਲਾਂ ਥਾਣੇ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਏਐਸਆਈ ਰਣਜੀਤ ਸਿੰਘ ਪੁਲੀਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਧਨੇਠਾ ਵਿੱਚ ਮੌਜੂਦ ਸਨ, ਜਦੋਂ ਸੂਚਨਾ ਮਿਲੀ ਕਿ ਮੁਲਜ਼ਮ ਸ਼ਰਾਬ ਨੂੰ ਵੇਚਣ ਦਾ ਆਦੀ ਹੈ ਅਤੇ ਪਿੰਡ ਮਰੋੜੀ ਦੇ ਟਿੱਬੇ ਵਾਲਾ ਖੇਤ ਨੇੜੇ ਗੁਰਦੁਆਰਾ ਬਾਬਾ ਝੁੱਗੀ ਵਾਲਾ ਦੇ ਸੁੰਨਸਾਨ ਘਰ ਵਿੱਚ ਸ਼ਰਾਬ ਰੱਖੀ ਹੋਈ ਹੈ। ਇਸ ਮਗਰੋਂ ਛਾਪਾ ਮਾਰਿਆ ਗਿਆ ਅਤੇ ਉੱਥੇ ਰੱਖੀ 100 ਲਿਟਰ ਸ਼ਰਾਬ ਬਰਾਮਦ ਕੀਤੀ ਗਈ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਅਦਾਲਤ ਦੇ ਹੁਕਮਾਂ ’ਤੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।
Advertisement
Advertisement